New Delhi: ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਜੇਲ੍ਹ ਵਿੱਚ ਬੰਦ ਕੱਟੜਪੰਥੀ ਅੰਮ੍ਰਿਤਪਾਲ ਸਿੰਘ ਨੂੰ ਲੋਕ ਸਭਾ ਮੈਂਬਰ ਚੁਣੇ ਜਾਣ ਖ਼ਿਲਾਫ਼ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ।
ਦਸ ਦਇਏ ਕਿ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ, ਪੰਜਾਬ ਤੋਂ ਆਜ਼ਾਦ ਸੰਸਦ ਮੈਂਬਰ ਚੁਣੇ ਗਏ ਹਨ। ਅੰਮ੍ਰਿਤਪਾਲ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ ਐਨਐਸਏ ਤਹਿਤ ਨਜ਼ਰਬੰਦੀ ਦੀ ਮਿਆਦ ਵਧਾਉਣ ਦੇ ਪੰਜਾਬ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ ਅਤੇ ਆਪਣੀ ਰਿਹਾਈ ਦੀ ਮੰਗ ਕੀਤੀ ਸੀ।
ਦਸ ਦਇਏ ਕਿ ਪਟੀਸ਼ਨ ਵਿੱਚ ਸੰਵਿਧਾਨ ਦੀ ਧਾਰਾ 84 ਦਾ ਹਵਾਲਾ ਦਿੱਤਾ ਗਿਆ ਹੈ, ਜੋ ਸੰਸਦ ਮੈਂਬਰ ਦੀ ਯੋਗਤਾ ਨਾਲ ਸਬੰਧਤ ਹੈ। ਪਟੀਸ਼ਨਰ ਨੇ ਦਾਅਵਾ ਕੀਤਾ ਕਿ ‘ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਉਹ ਭਾਰਤ ਦੇ ਸੰਵਿਧਾਨ ਪ੍ਰਤੀ ਵਫ਼ਾਦਾਰ ਨਹੀਂ ਹੈ।’ ਪਟੀਸ਼ਨਰ ਨੇ ਕਿਹਾ ਕਿ ਉਹ ਖਡੂਰ ਸਾਹਿਬ ਹਲਕੇ ਦਾ ਵੋਟਰ ਨਹੀਂ ਹੈ ਪਰ ਉਹ ਅੰਮ੍ਰਿਤਪਾਲ ਦੇ ਬਿਆਨ ਤੋਂ ਦੁਖੀ ਹੈ।
ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਦੇ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕਿਹਾ ਕਿ ਤੁਸੀਂ ਚੋਣ ਪਟੀਸ਼ਨ ਦਾਇਰ ਕੀਤੀ ਹੈ ਅਤੇ ਸੰਵਿਧਾਨ ਵਿੱਚ ਲੋਕ ਪ੍ਰਤੀਨਿਧਤਾ ਕਾਨੂੰਨ ਤਹਿਤ ਇਸ ਦੇ ਉਪਬੰਧ ਹਨ। ਅਜਿਹੇ ‘ਚ ਇਹ ਪਟੀਸ਼ਨ ਰੱਦ ਕੀਤੀ ਜਾਂਦੀ ਹੈ।
ਦਸਣਯੋਗ ਹੈ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅੰਮ੍ਰਿਤਪਾਲ ਸਿੰਘ ‘ਤੇ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਦੋਸ਼ ਆਇਦ ਕੀਤੇ ਗਏ ਹਨ। ਅੰਮ੍ਰਿਤਪਾਲ ਸਿੰਘ ਨੇ ਪਿਛਲੀ ਲੋਕ ਸਭਾ ਚੋਣ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੀ ਸੀ।
ਹਿੰਦੂਸਥਾਨ ਸਮਾਚਾਰ