Sao Paulo Brazil: ਬ੍ਰਾਜ਼ੀਲ ਦੇ ਸਾਓ ਪਾਓਲੋ ਵਿੱਚ ਇੱਕ ਯਾਤਰੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਜਾਣਕਾਰੀ ਮੁਤਾਬਕ ਇਸ ਜਹਾਜ਼ ‘ਚ 61 ਲੋਕ ਸਵਾਰ ਸਨ। ਇਸ ਹਾਦਸੇ ‘ਚ ਕਿੰਨੇ ਲੋਕਾਂ ਦੀ ਮੌਤ ਹੋਈ ਅਤੇ ਕਿੰਨੇ ਲੋਕਾਂ ਨੂੰ ਬਚਾਇਆ ਗਿਆ, ਇਸ ਬਾਰੇ ਅੰਤਿਮ ਜਾਣਕਾਰੀ ਨਹੀਂ ਮਿਲ ਸਕੀ ਹੈ। ਇਹ ਜਹਾਜ਼ 14 ਸਾਲ ਪੁਰਾਣਾ ਜਹਾਜ਼ ਸੀ। ਇਹ ਜਹਾਜ਼ ਰਿਹਾਇਸ਼ੀ ਇਲਾਕੇ ਵਿੱਚ ਕਰੈਸ਼ ਹੋ ਗਿਆ ਹੈ। ਇਸ ਘਟਨਾ ਨਾਲ ਸਬੰਧਤ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।
ਏਅਰਲਾਈਨ ਵੋਏਪਾਸ ਨੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਪੁਸ਼ਟੀ ਕੀਤੀ ਹੈ। ਜਹਾਜ਼ ‘ਚ 58 ਯਾਤਰੀ ਅਤੇ 4 ਚਾਲਕ ਦਲ ਦੇ ਮੈਂਬਰ ਸਵਾਰ ਸਨ। ਇਹ ਜਹਾਜ਼ ਸਾਓ ਪਾਓਲੋ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਵੱਲ ਜਾ ਰਿਹਾ ਸੀ।
BREAKING: Voepass Flight 2283, a large passenger plane, crashes in Vinhedo, Brazil pic.twitter.com/wmpJLVYbB3
— BNO News (@BNONews) August 9, 2024
ਏਅਰਲਾਈਨ ਨੇ ਇਕ ਬਿਆਨ ਵਿਚ ਪੁਸ਼ਟੀ ਕੀਤੀ ਕਿ ਸਾਓ ਪਾਓਲੋ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਗੁਆਰੁਲਹੋਸ ਲਈ ਜਾ ਰਿਹਾ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ’58 ਯਾਤਰੀ ਅਤੇ ਚਾਲਕ ਦਲ ਦੇ ਚਾਰ ਮੈਂਬਰ ਸਵਾਰ ਸਨ। ਬਿਆਨ ਵਿੱਚ ਇਹ ਨਹੀਂ ਦੱਸਿਆ ਗਿਆ ਕਿ ਹਾਦਸੇ ਦਾ ਕਾਰਨ ਕੀ ਹੈ।
ਸਾਓ ਪਾਓਲੋ ਦੇ ਰਾਜ ਦੇ ਅੱਗ ਬੁਝਾਊ ਵਿਭਾਗ ਨੇ ਸੋਸ਼ਲ ਮੀਡੀਆ ‘ਤੇ ਪੁਸ਼ਟੀ ਕੀਤੀ ਕਿ ਵਿਨਹੇਡੋ ਵਿੱਚ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਅਤੇ ਉਸਨੇ ਸੱਤ ਟੀਮਾਂ ਨੂੰ ਹਾਦਸਾਗ੍ਰਸਤ ਖੇਤਰ ਵਿੱਚ ਭੇਜਿਆ ਹੈ। ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਗਈਆਂ ਵੀਡੀਓਜ਼ ਵਿੱਚ ਦਿਖਾਇਆ ਗਿਆ ਹੈ ਕਿ ਜਹਾਜ਼ ਦਰੱਖਤਾਂ ਦੇ ਸਮੂਹ ਵਿੱਚ ਡਿੱਗ ਰਿਹਾ ਹੈ ਅਤੇ ਉਸ ਤੋਂ ਬਾਅਦ ਕਾਲੇ ਧੂੰਏਂ ਦਾ ਇੱਕ ਵੱਡਾ ਗੁਬਾਰ ਨਿਕਲ ਰਿਹਾ ਹੈ। ਇਹ ਘਟਨਾ ਬ੍ਰਾਜ਼ੀਲ ਦੇ ਸਾਓ ਪਾਓਲੋ ਸੂਬੇ ਦੀ ਹੈ।
ਹਿੰਦੂਸਥਾਨ ਸਮਾਚਾਰ