Wayanad Landslide Tragedy: ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਕੇਰਲ ਦੇ ਵਾਇਨਾਡ ਦੇ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਲਈ ਕੇਰਲ ਪੁੱਜੇ। ਅਧਿਕਾਰਤ ਮੁਤਾਬਕ ਪ੍ਰਧਾਨ ਮੰਤਰੀ ਮੋਦੀ 10 ਅਗਸਤ ਨੂੰ 11 ਵਜੇ ਦੇ ਕਰੀਬ ਕੰਨੂਰ ਹਵਾਈ ਅੱਡੇ ਤੇ ਪਹੁੰਚਿਆ।ਅਧਿਕਾਰਤ ਨੇ ਦਸਿਆ ਕਿ ਹਵਾਈ ਅੱਡੇ ਤੋਂ ਪ੍ਰਧਾਨ ਮੰਤਰੀ ਵਾਈਨਾਡ ਲਈ ਰਵਾਨਾ ਹੋਏ। ਅਤੇ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ।
#WATCH | Kerala: Prime Minister Narendra Modi conducts an aerial survey of the landslide-affected area in Wayanad
CM Pinarayi Vijayan is accompanying him
(Source: DD News) pic.twitter.com/RFfYpmK7MJ
— ANI (@ANI) August 10, 2024
ਇਸ ਦੌਰਾਨ ਬਚਾਅ ਟੀਮ ਨੇ ਪ੍ਰਧਾਨ ਮੰਤਰੀ ਨੂੰ ਨਿਕਾਸੀ ਦੀਆਂ ਕੋਸ਼ਿਸ਼ਾਂ ਬਾਰੇ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਮੋਦੀ ਰਾਹਤ ਕੈਂਪ ਅਤੇ ਹਸਪਤਾਲ ਜਾਣਗੇ, ਜਿਥੇ ਉਹ ਪੀੜਤਾ ਅਤੇ ਜ਼ਮੀਨ ਖਿਸਕਣ ਕਾਰਨ ਪ੍ਰਭਾਵਿਤ ਖੇਤਰਾਂ ਤੋਂ ਕੱਢੇ ਗਏ ਲੋਕਾਂ ਨਾਲ ਮੁਲਾਕਾਤ ਕਰਨਗੇ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਇਸ ਤੋਂ ਬਾਅਦ ਇਕ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਨਗੇ, ਜਿਸ ‘ਚ ਉਨ੍ਹਾਂ ਨੂੰ ਆਫ਼ਤ ਅਤੇ ਉਸ ਤੋਂ ਬਾਅਦ ਜਾਰੀ ਰਾਹਤ ਕੋਸ਼ਿਸ਼ਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਕੇਰਲ ਦੇ ਵਾਇਨਾਡ ਜ਼ਿਲ੍ਹੇ ਵਿਚ 30 ਜੁਲਾਈ ਨੂੰ ਵੱਡੇ ਪੱਧਰ ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਿਚ 226 ਲੋਕਾਂ ਦੀ ਮੌਤ ਹੋ ਗਈ ਸੀ। ਖੇਤਰ ਵਿਚ ਕਈ ਲੋਕ ਅਜੇ ਵੀ ਲਾਪਤਾ ਹਨ।
ਹਿੰਦੂਸਥਾਨ ਸਮਾਚਾਰ