Mohali News: ਆਸ਼ਮਾ ਇੰਟਰਨੈਸ਼ਨਲ ਸਕੂਲ, ਸੈਕਟਰ 70 ਵਿਚ ਤੀਆਂ ਦੇ ਤਿਉਹਾਰ ਨੂੰ ਸਮਰਪਿਤ ਤੀਜ ਦਾ ਮੇਲਾ ਲਗਾਇਆ ਗਿਆ। ਪੰਜਾਬੀ ਸਭਿਆਚਾਰ ਵਿਚ ਰੰਗੇ ਇਸ ਸਮਾਰੋਹ ਵਿਚ ਲੜਕੀਆਂ ਲਈ ਲਈ ਮਹਿੰਦੀ ਲਗਾਉਣ ਦਾ ਇੰਤਜ਼ਾਮ ਕੀਤਾ ਗਿਆ ਜਦ ਕਿ ਬੱਚਿਆਂ ਨੇ ਪੀਂਘਾਂ ਝੂਟ ਕੇ ਸਾਉਣ ਦੇ ਮਹੀਨੇ ਦੀ ਠੰਢੀ ਹਵਾ ਦੇ ਬੁੱਲੇਆਂ ਦਾ ਮਜ਼ਾ ਲਿਆ । ਇਸ ਦੌਰਾਨ ਵਿਦਿਆਰਥੀਆਂ ਨੇ ਵੀ ਕਈ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤੇ। ਇਸ ਦੇ ਨਾਲ ਹੀ ਤੀਆਂ ਦੀ ਰਾਣੀ, ਬੋਲੀਆਂ ਦੀ ਰਾਣੀ ਸਮੇਤ ਕਈ ਮੁਕਾਬਲੇ ਵੀ ਕਰਵਾਏ ਗਏ। ਇਸ ਪ੍ਰੋਗਰਾਮ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਤੀਜ ਦੇ ਤਿਉਹਾਰ ਦੀ ਮਹੱਤਤਾ ਅਤੇ ਪੰਜਾਬ ਦੇ ਅਮੀਰ ਵਿਰਸੇ ਨਾਲ ਜਾਣੂ ਕਰਵਾਉਣਾ ਸੀ। ਇਸ ਮੌਕੇ ਤੇ ਵਿਦਿਆਰਥੀਆਂ ਨੂੰ ਖੀਰ ਅਤੇ ਮਾਲ੍ਹਪੂੜੇ ਵੀ ਵੰਡੇ ਗਏ।
ਪ੍ਰਿੰਸੀਪਲ ਸੂਚੀ ਗਰੋਵਰ ਨੇ ਦੱਸਿਆ ਕਿ ਮਾਨਸੂਨ ਰੁੱਤ ਨਾਲ ਜੁੜਿਆ ਤੀਆਂ ਦਾ ਤਿਉਹਾਰ ਭਾਵੇਂ ਅੱਜ ਦੀ ਰੁਝੇਵੇਂ ਭਰੀ ਜ਼ਿੰਦਗੀ ‘ਚ ਅਲੋਪ ਹੋ ਰਿਹਾ ਹੈ। ਉਨ੍ਹਾਂ ਬੱਚਿਆਂ ਨੂੰ ਪੰਜਾਬੀ ਸਭਿਆਚਾਰ ਦੀ ਸੰਭਾਲ ਕਰਨ ਦਾ ਸੁਨੇਹਾ ਦਿੰਦਿਆਂ ਕਿਹਾ ਗਿਆ ਕਿ ਅਸੀਂ ਪੱਛਮੀ ਸਭਿਅਤਾ ਦੇ ਪਿੱਛੇ ਲੱਗ ਕੇ ਦੁਨੀਆਂ ਵਿਚ ਆਪਣੀ ਵੱਖਰੀ ਪਹਿਚਾਣ ਗੁਆਉਂਦੇ ਜਾ ਰਹੇ ਹਾਂ। ਜਦਕਿ ਸਾਨੂੰ ਲੋੜ ਹੈ ਕਿ ਅਸੀਂ ਆਪਣੀ ਵਿਲੱਖਣਤਾ ਨੂੰ ਦੁਨੀਆਂ ਦੇ ਕੋਨੇ-ਕੋਨੇ ਵਿਚ ਪਹੁੰਚਾਈਏ।
ਸਕੂਲ ਦੇ ਡਾਇਰੈਕਟਰ ਜੇ ਐੱਸ ਕੇਸਰ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਛੋਟੀ ਉਮਰ ‘ਚ ਬੱਚਿਆਂ ਨੂੰ ਪੜਾਈ ਦੇ ਨਾਲ ਨਾਲ ਉਨ੍ਹਾਂ ਦੇ ਵਿਰਸੇ ਨਾਲ ਜੋੜਨਾ ਚਾਹੀਦਾ ਹੈ ਕਿਉਂਕਿ ਇਹ ਉਪਰਾਲਾ ਹਮੇਸ਼ਾ ਲਈ ਬਾਲ ਮਨਾਂ ‘ਚ ਘਰ ਕਰ ਜਾਂਦਾ ਹੈ ਜੋ ਕਿ ਅੱਗੇ ਜਾ ਕੇ ਉਨ੍ਹਾਂ ਦੇ ਗਿਆਨ ਅਤੇ ਜ਼ਿੰਦਗੀ ਦਾ ਅਹਿਮ ਹਿੱਸਾ ਬਣ ਜਾਂਦਾ ਹੈ ਅਤੇ ਅਸੀ ਇਸੇ ਉਪਰਾਲੇ ਲਈ ਵਿਦਿਆਰਥੀਆਂ ਨੂੰ ਤਿਆਰ ਕਰ ਰਹੇ ਹਾਂ ਕਿ ਬਾਲ ਮਨ ‘ਚ ਅਜਿਹੇ ਵਿਸ਼ੇਸ਼ ਮੌਕਿਆਂ ਨਾਲ ਜੁੜੀਆਂ ਗੱਲਾਂ ਗਹਿਰਾਈ ਤੱਕ ਜਾਨਣ ਦੀ ਇੱਛਾ ਆਪਣੇ ਆਪ ਪੈਦਾ ਹੋਵੇ।
ਹਿੰਦੂਸਥਾਨ ਸਮਾਚਾਰ