Chandigarh News: ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈ ਕੋਰਟ ’ਚ ਦਾਇਰ ਚੋਣ ਪਟੀਸ਼ਨ ’ਤੇ ਅੱਜ ਸੁਣਵਾਈ ਹੋਵੇਗੀ। ਦੱਸ ਦਈਏ ਕਿ ਇਹ ਪਟੀਸ਼ਨ ਭਾਜਪਾ ਆਗੂ ਗੌਰਵ ਲੂਥਰਾ ਨੇ ਐਡਵੋਕੇਟ ਮਨਿਤ ਮਲਹੋਤਰਾ ਰਾਹੀਂ ਹਾਈ ਕੋਰਟ ਵਿਚ ਦਾਇਰ ਕੀਤੀ ਹੈ। ਇਸ ਪਟੀਸ਼ਨ ਰਾਹੀਂ ਉਨ੍ਹਾਂ ਨੇ ਲੋਕ ਪ੍ਰਤੀਨਿਧਤਾ ਐਕਟ ਤਹਿਤ ਸੰਸਦ ਮੈਂਬਰ ਬਣੇ ਚਰਨਜੀਤ ਸਿੰਘ ਚੰਨੀ ਦੀ ਚੋਣ ਰੱਦ ਕਰਨ ਦੀ ਮੰਗ ਕੀਤੀ ਹੈ।
ਜਾਣੋ ਕੀ ਹੈ ਮਾਮਲਾ?
ਦਰਅਸਲ ਪਟੀਸ਼ਨ ਦਾਇਰ ਕਰਦੇ ਹੋਏ ਭਾਜਪਾ ਆਗੂ ਗੌਰਵ ਲੂਥਰਾ ਨੇ ਹਾਈ ਕੋਰਟ ਨੂੰ ਦੱਸਿਆ ਕਿ ਚਰਨਜੀਤ ਸਿੰਘ ਚੰਨੀ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਹਨ ਤੇ ਉਨ੍ਹਾਂ ਨੇ ਨਾਮਜ਼ਦਗੀ ਫਾਰਮ ਭਰਦੇ ਸਮੇਂ ਕਾਫ਼ੀ ਜਾਣਕਾਰੀਆਂ ਛੁਪਾ ਦਿੱਤੀਆਂ ਸਨ। ਇਸ ਦੇ ਨਾਲ ਹੀ ਉਨ੍ਹਾਂ ਨੇ ਚੋਣ ਖਰਚੇ ਦਾ ਸਹੀ ਵੇਰਵਾ ਵੀ ਕਮਿਸ਼ਨ ਨੂੰ ਨਹੀਂ ਸੌਂਪਿਆ ਹੈ। ਦੱਸ ਦਈਏ ਕਿ ਹੁਣ ਇਸੇ ਮਾਮਲੇ ਨੂੰ ਲੈ ਕੇ ਅੱਜ ਸੁਣਵਾਈ ਹੋਵੇਗੀ।
ਹਿੰਦੂਸਥਾਨ ਸਮਾਚਾਰ