New Delhi: ਅਰਵਿੰਦ ਕੇਜਰੀਵਾਲ ਨੇ ਕਥਿਤ ਸ਼ਰਾਬ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਮਾਮਲੇ ਵਿੱਚ CBI ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।
ਸੁਪਰੀਮ ਕੋਰਟ ਵਿੱਚ ਦਾਇਰ ਸਪੈਸ਼ਲ ਲੀਵ ਪਟੀਸ਼ਨ ਵਿੱਚ ਦਿੱਲੀ ਹਾਈ ਕੋਰਟ ਦੇ 5 ਅਗਸਤ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ, ਜਿਸ ਵਿੱਚ ਸੀਬੀਆਈ ਦੀ ਗ੍ਰਿਫਤਾਰੀ ਅਤੇ ਉਸ ਤੋਂ ਬਾਅਦ ਰਿਮਾਂਡ ਵਿਰੁੱਧ ਮੁੱਖ ਮੰਤਰੀ ਕੇਜਰੀਵਾਲ ਦੀ ਪਟੀਸ਼ਨ ਖਾਰਜ ਕੀਤੀ ਗਈ ਸੀ।
ਇਸ ‘ਤੇ CJI ਚੰਦਰਚੂੜ ਨੇ ਸੀਨੀਅਰ ਵਕੀਲ ਨੂੰ ਰਜਿਸਟਰੀ ਨੂੰ ਈਮੇਲ ਭੇਜਣ ਲਈ ਕਿਹਾ। CJI ਨੇ ਕਿਹਾ, “ਇੱਕ ਈਮੇਲ ਭੇਜੋ, ਮੈਂ ਇਸ ਦੀ ਜਾਂਚ ਕਰਾਂਗਾ।
ਦਿੱਲੀ ਹਾਈਕੋਰਟ ਦੀ ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਦੀ ਬੈਂਚ ਨੇ ਕਿਹਾ ਕਿ ਇਹ ਨਹੀਂ ਕਿਹਾ ਜਾ ਸਕਦਾ ਕਿ ਗ੍ਰਿਫਤਾਰੀ ਬਿਨਾਂ ਕਿਸੇ ਜਾਇਜ਼ ਕਾਰਨ ਦੇ ਸੀ ਜਾਂ ਗੈਰ-ਕਾਨੂੰਨੀ ਸੀ।
ਦਿੱਲੀ ਹਾਈ ਕੋਰਟ ਨੇ CBI ਕੇਸ ਦੇ ਸਬੰਧ ਵਿੱਚ ਅਰਵਿੰਦ ਕੇਜਰੀਵਾਲ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ’ਤੇ ਹਾਲੇ ਆਪਣਾ ਫੈਸਲਾ ਸੁਣਾਉਣਾ ਹੈ ਅਤੇ ਹਾਲ ਹੀ ਵਿੱਚ 29 ਜੁਲਾਈ ਨੂੰ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ।ਉਸ ਦਿਨ ਤੋਂ ਪਹਿਲਾਂ ਸੀਬੀਆਈ ਨੇ ਇੱਥੋਂ ਦੀ ਵਿਸ਼ੇਸ਼ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ।
ਈਡੀ (ED) ਨੇ ਪਹਿਲਾਂ ਹੀ ਮਨੀ ਲਾਂਡਰਿੰਗ ਮਾਮਲੇ ਵਿੱਚ ਆਪਣੀ ਇਸਤਗਾਸਾ ਸ਼ਿਕਾਇਤ ਦਾਇਰ ਕਰ ਦਿੱਤੀ ਸੀ, ਜਿਸ ਵਿੱਚ ‘ਆਪ’ ਅਤੇ ਇਸਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦੋਸ਼ੀ ਬਣਾਇਆ ਗਿਆ ਸੀ।
12 ਜੁਲਾਈ ਨੂੰ, ਸੁਪਰੀਮ ਕੋਰਟ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ED) ਦੁਆਰਾ ਦਰਜ ਕੀਤੇ ਗਏ ਮਨੀ ਲਾਂਡਰਿੰਗ ਕੇਸ ਦੇ ਸਬੰਧ ਵਿੱਚ ਸੀਐਮ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ‘ਤੇ ਰਿਹਾਅ ਕਰਨ ਦਾ ਆਦੇਸ਼ ਦਿੱਤਾ ਸੀ। ਹਾਲਾਂਕਿ, CBI ਦੁਆਰਾ ਗ੍ਰਿਫਤਾਰ ਕੀਤੇ ਜਾਣ ਕਾਰਨ ਉਹ ਰਿਹਾਅ ਨਹੀਂ ਹੋ ਸਕੇ।
ਇਸ ਦੌਰਾਨ, ਇੱਥੋਂ ਦੀ ਇੱਕ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਮੁੱਖ ਮੰਤਰੀ ਕੇਜਰੀਵਾਲ ਦੀ ਨਿਆਂਇਕ ਹਿਰਾਸਤ 20 ਅਗਸਤ ਤੱਕ ਵਧਾ ਦਿੱਤੀ ਹੈ।
ਕੇਜਰੀਵਾਲ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮਾਣਹਾਨੀ ਮਾਮਲੇ ਨਾਲ ਜੁੜੀ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ ਹੋਵੇਗੀ। ਦਰਅਸਲ ਮਈ 2018 ਵਿਚ, ਕੇਜਰੀਵਾਲ ਨੇ ਯੂ-ਟਿਊਬਰ ਧਰੁਵ ਰਾਠੀ ਦੁਆਰਾ ਪ੍ਰਸਾਰਿਤ ਕੀਤੀ ਇਕ ਗਲਤ ਵੀਡੀਓ ਨੂੰ ਰੀਟਵੀਟ ਕੀਤਾ ਸੀ ਅਤੇ ਇਸ ਸੰਬੰਧੀ ਕੇਜਰੀਵਾਲ ਵਿਰੁੱਧ ਮਾਣਹਾਨੀ ਦਾ ਕੇਸ ਦਰਜ ਕੀਤਾ ਗਿਆ ਸੀ।
ਇਸ ਤੋਂ ਬਾਅਦ ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਨੂੰ ਸੰਮਨ ਭੇਜੇ ਸਨ। ਦਿੱਲੀ ਹਾਈਕੋਰਟ ਦੇ ਸੰਮਨ ਨੂੰ ਚੁਣੌਤੀ ਦੇਣ ਲਈ ਕੇਜਰੀਵਾਲ ਨੇ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਸੀ। ਦੱਸ ਦਈਏ ਕਿ ਹੁਣ ਕਿਹਾ ਜਾ ਰਿਹਾ ਹੈ ਕਿ ਜਸਟਿਸ ਸੰਜੀਵ ਖੰਨਾ, ਸੰਜੇ ਕੁਮਾਰ ਅਤੇ ਆਰ. ਮਹਾਦੇਵਨ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਸਕਦੀ ਹੈ।
ਹਿੰਦੂਸਥਾਨ ਸਮਾਚਾਰ