New Delhi: ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਵਾਧਾ ਜਾਰੀ ਹੈ। ਬ੍ਰੈਂਟ ਕਰੂਡ ਦੀ ਕੀਮਤ ਲਗਭਗ 80 ਡਾਲਰ ਪ੍ਰਤੀ ਬੈਰਲ ਅਤੇ ਡਬਲਯੂਟੀਆਈ ਕਰੂਡ ਦੀ ਕੀਮਤ ਲਗਭਗ 78 ਡਾਲਰ ਪ੍ਰਤੀ ਬੈਰਲ ਦੇ ਨੇੜ ਹੈ। ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਸੋਮਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਦਿੱਲੀ ‘ਚ ਪੈਟਰੋਲ ਦੀ ਕੀਮਤ 94.72 ਰੁਪਏ, ਡੀਜ਼ਲ 87.62 ਰੁਪਏ, ਮੁੰਬਈ ‘ਚ ਪੈਟਰੋਲ 103.44 ਰੁਪਏ, ਡੀਜ਼ਲ 89.97 ਰੁਪਏ, ਕੋਲਕਾਤਾ ‘ਚ ਪੈਟਰੋਲ 104.95 ਰੁਪਏ, ਡੀਜ਼ਲ 91.76 ਰੁਪਏ, ਚੇਨਈ ‘ਚ ਪੈਟਰੋਲ 100.75 ਰੁਪਏ ਅਤੇ ਡੀਜ਼ਲ 92.34 ਰੁਪਏ ਪ੍ਰਤੀ ਲੀਟਰ ਦੀ ਦਰ ’ਤੇ ਉਪਲਬਧ ਹੈ।
ਜ਼ਿਕਰਯੋਗ ਹੈ ਕਿ ਕੌਮਾਂਤਰੀ ਬਾਜ਼ਾਰ ‘ਚ ਹਫਤੇ ਦੇ ਪਹਿਲੇ ਕਾਰੋਬਾਰੀ ਦਿਨ ਬ੍ਰੈਂਡ ਕਰੂਡ 0.16 ਡਾਲਰ ਜਾਂ 0.20 ਫੀਸਦੀ ਦੇ ਵਾਧੇ ਨਾਲ 79.82 ਡਾਲਰ ਪ੍ਰਤੀ ਬੈਰਲ ਦੇ ਪੱਧਰ ‘ਤੇ ਪਹੁੰਚ ਗਿਆ ਹੈ। ਉੱਥੇ ਹੀ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) ਕਰੂਡ 0.29 ਡਾਲਰ ਜਾਂ 0.33 ਫੀਸਦੀ ਵਧ ਕੇ 77.13 ਅਮਰੀਕੀ ਡਾਲਰ ਪ੍ਰਤੀ ਬੈਰਲ ‘ਤੇ ਸਥਿਰ ਹੈ।
ਹਿੰਦੂਸਥਾਨ ਸਮਾਚਾਰ