New Delhi: ਭਾਰਤੀ ਮੌਸਮ ਵਿਭਾਗ ਨੇ ਦੇਸ਼ ਦੇ 22 ਰਾਜਾਂ ਵਿੱਚ ਸੱਤ ਦਿਨ ਹੋਰ ਭਾਰੀ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਹੈ। ਰਾਜਸਥਾਨ ਦੇ ਸਵਾਈ ਮਾਧੋਪੁਰ ਵਿੱਚ ਬੰਨ੍ਹ ਟੁੱਟਣ ਕਾਰਨ ਗੰਭੀਰ ਸੰਕਟ ਪੈਦਾ ਹੋ ਗਿਆ ਹੈ। ਹਿਮਾਚਲ ਪ੍ਰਦੇਸ਼ ਵਿੱਚ 197 ਸੜਕਾਂ ਬੰਦ ਹਨ।
ਵਿਭਾਗ ਅਨੁਸਾਰ ਅਰੁਣਾਚਲ ਪ੍ਰਦੇਸ਼, ਰਾਜਸਥਾਨ, ਉੱਤਰ ਪ੍ਰਦੇਸ਼, ਕੇਰਲ, ਤਾਮਿਲਨਾਡੂ, ਕਰਨਾਟਕ, ਹਿਮਾਚਲ ਪ੍ਰਦੇਸ਼, ਹਰਿਆਣਾ, ਮੱਧ ਪ੍ਰਦੇਸ਼, ਬਿਹਾਰ, ਝਾਰਖੰਡ, ਓਡੀਸ਼ਾ, ਛੱਤੀਸਗੜ੍ਹ, ਆਂਧਰਾ ਪ੍ਰਦੇਸ਼, ਉੱਤਰਾਖੰਡ, ਕੇਰਲ, ਤਾਮਿਲਨਾਡੂ, ਦਿੱਲੀ, ਮੇਘਾਲਿਆ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਤ੍ਰਿਪੁਰਾ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਅਤੇ ਹੋਰ ਥਾਵਾਂ ‘ਤੇ ਦਰਮਿਆਨੀ ਬਾਰਿਸ਼ ਹੋਵੇਗੀ। 18 ਰਾਜਾਂ ਲਈ ਯੈਲੋ ਅਲਰਟ ਅਤੇ ਚਾਰ ਰਾਜਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਰਾਜਸਥਾਨ ਦੇ ਸਵਾਈ ਮਾਧੋਪੁਰ ਜ਼ਿਲ੍ਹੇ ਵਿੱਚ ਬੰਨ੍ਹ ਟੁੱਟਣ ਕਾਰਨ ਕਈ ਇਲਾਕੇ ਪਾਣੀ ਵਿੱਚ ਡੁੱਬ ਗਏ ਹਨ। ਭਾਰੀ ਮੀਂਹ ਨੇ ਘੱਟੋ-ਘੱਟ ਸੱਤ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੇ ਹਾਲਾਤ ਪੈਦਾ ਕਰ ਦਿੱਤੇ ਹਨ। ਹਿਮਾਚਲ ਪ੍ਰਦੇਸ਼ ਵਿੱਚ ਮੀਂਹ, ਹੜ੍ਹਾਂ ਅਤੇ ਢਿੱਗਾਂ ਡਿੱਗਣ ਕਾਰਨ 197 ਸੜਕਾਂ ਬੰਦ ਹਨ। ਭਾਰਤੀ ਮੌਸਮ ਵਿਭਾਗ ਨੇ ਅਗਲੇ ਸੱਤ ਦਿਨਾਂ ਦੌਰਾਨ ਰਾਜਸਥਾਨ, ਉੱਤਰ ਪ੍ਰਦੇਸ਼, ਪੂਰਬੀ ਅਤੇ ਉੱਤਰ-ਪੂਰਬੀ ਭਾਰਤ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਪ੍ਰਗਟਾਈ ਹੈ।
ਹਿੰਦੂਸਥਾਨ ਸਮਾਚਾਰ