Jalandhar News: ਅੰਤਰਰਾਸ਼ਟਰੀ ਡਰੱਗ ਰੈਕੇਟ ਦੇ ਸਰਗਨਾ ਰਾਜ ਕੰਦੋਲਾ ਅਤੇ ਉਸ ਦੀ ਪਤਨੀ ਨੂੰ ਜਲੰਧਰ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ। ਜ਼ਿਲ੍ਹਾ ਸੈਸ਼ਨ ਜੱਜ ਨਿਭੈ ਸਿੰਘ ਗਿੱਲ ਵਲੋਂ ਈ.ਡੀ. ਮਾਮਲੇ ਵਿਚ ਸੁਣਵਾਈ ਦੌਰਾਨ ਰਾਜ ਕੰਦੋਲਾ ਨੂੰ 9 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜ਼ੁਰਮਾਨਾ ਕੀਤਾ ਗਿਆ ਹੈ ਅਤੇ ਜ਼ੁਰਮਾਨਾ ਨਾ ਦੇਣ ਦੀ ਸੂਰਤ ਵਿਚ 6 ਮਹੀਨੇ ਦੀ ਵਾਧੂ ਸਜ਼ਾ ਦਿੱਤੀ ਹੈ, ਜਦਕਿ ਉਸ ਦੀ ਪਤਨੀ ਨੂੰ 3 ਸਾਲ ਦੀ ਕੈਦ ਤੇ 25 ਹਜ਼ਾਰ ਰੁਪਏ ਜ਼ੁਰਮਾਨਾ ਤੇ ਜ਼ੁਰਮਾਨਾ ਨਾ ਭਰਨ ਦੀ ਸੂਰਤ ਵਿਚ 3 ਮਹੀਨੇ ਦੀ ਵਾਧੂ ਕੈਦ ਦੀ ਸਜ਼ਾ ਸੁਣਾਈ ਗਈ ਹੈ।
ਜਿਕਰਯੋਗ ਹੈ ਕਿ ਕਰੀਬ ਦਹਾਕੇ ਪਹਿਲਾਂ ਪੁਲਿਸ ਨੇ ਅੰਤਰਰਾਸ਼ਟਰੀ ਪੱਧਰ ’ਤੇ ਡਰੱਗ ਦਾ ਕਾਰੋਬਾਰ ਕਰਨ ਵਾਲੇ ਰਣਜੀਤ ਸਿੰਘ ਰਾਜਾ ਕੰਦੋਲਾ ਨੂੰ ਕਰੋੜਾਂ ਦੀ ਡਰੱਗ ਸਮੇਤ ਦਿੱਲੀ ਤੋਂ ਗਿ੍ਰਫ਼ਤਾਰ ਕੀਤਾ ਸੀ। ਉਸ ਤੋਂ ਬਾਅਦ ਉਸ ਦੀ ਪਤਨੀ, ਪੁੱਤਰ ਤੇ ਹੋਰਾਂ ਨੂੰ ਇਸ ਮਾਮਲੇ ਵਿਚ ਗਿ੍ਰਫ਼ਤਾਰ ਕੀਤਾ ਗਿਆ ਸੀ ਅਤੇ ਡਰੱਗ ਕਾਰੋਬਾਰ ਦੇ ਵਿਦੇਸ਼ੀ ਲਿੰਕ ਸਾਹਮਣੇ ਆਉਣ ਤੋਂ ਬਾਅਦ ਈ.ਡੀ.ਵਲੋਂ ਕੇਸ ਦਰਜ ਕਰਕੇ ਜਾਂਚ ਕੀਤੀ ਗਈ ਸੀ।
ਹਿੰਦੂਸਥਾਨ ਸਮਾਚਾਰ