Kolkata Incident : ਕੋਲਕਾਤਾ ਦੇ ਹਸਪਤਾਲ ‘ਚ ਸਿਖਿਆਰਥੀ ਮਹਿਲਾ ਡਾਕਟਰ ਨਾਲ ਰੇਪ ਅਤੇ ਹੱਤਿਆ ਦੇ ਮਾਮਲੇ ਦੇ ਖਿਲਾਫ ਹੜਤਾਲ ‘ਤੇ ਗਏ ਦੇਸ਼ ਭਰ ਦੇ ਰੈਜ਼ੀਡੈਂਟ ਡਾਕਟਰਾਂ ਨੇ ਹੜਤਾਲ ਖਤਮ ਕਰ ਦਿੱਤੀ ਹੈ। ਮੰਗਲਵਾਰ ਨੂੰ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨਾਲ ਮੁਲਾਕਾਤ ਕਰਕੇ ਰੈਜ਼ੀਡੈਂਟ ਡਾਕਟਰਾਂ ਨੇ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ ਹੈ।
#WATCH | Delhi: A meeting between the delegation of the Federation of Resident Doctors Association (FORDA) and Union Health Minister JP Nadda concludes. pic.twitter.com/kQyY4wPN9t
— ANI (@ANI) August 13, 2024
ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਦੇ ਪ੍ਰਧਾਨ ਅਵੀਰਲ ਮਾਥੁਰ ਨੇ ਕਿਹਾ, ‘ਅਸੀਂ ਕੇਂਦਰੀ ਮੰਤਰੀ ਜੇਪੀ ਨੱਡਾ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਮਿਲੇ ਅਤੇ ਉਨ੍ਹਾਂ ਅੱਗੇ ਆਪਣੀਆਂ ਸੋਧੀਆਂ ਮੰਗਾਂ ਰੱਖੀਆਂ। ਉਨ੍ਹਾਂ ਨੇ ਸਾਨੂੰ ਭਰੋਸਾ ਦਿਵਾਇਆ ਹੈ ਕਿ ਉਹ ਡਾਕਟਰਾਂ ਲਈ ਸੁਰੱਖਿਅਤ ਕੰਮ ਕਰਨ ਵਾਲਾ ਮਾਹੌਲ ਪ੍ਰਦਾਨ ਕਰਨਗੇ।
ਅਵੀਰਲ ਮਾਥੁਰ ਨੇ ਅੱਗੇ ਕਿਹਾ, ‘ਸਿਹਤ ਮੰਤਰੀ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਸਾਡੀਆਂ ਮੰਗਾਂ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕੀਤਾ ਜਾਵੇਗਾ। ਇੱਕ ਕਮੇਟੀ ਬਣਾਈ ਜਾਵੇਗੀ ਅਤੇ ਅਸੀਂ ਇਸ ਦਾ ਹਿੱਸਾ ਬਣਾਂਗੇ। ਸਾਡੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ, ਇਸ ਲਈ ਫੋਰਡਾ ਹੜਤਾਲ ਵਾਪਸ ਲੈ ਰਹੀ ਹੈ।
ਦੱਸ ਦੇਈਏ ਕਿ ਕੋਲਕਾਤਾ ਦੇ ਆਰ.ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਸਿਖਿਆਰਥੀ ਮਹਿਲਾ ਡਾਕਟਰ ਨਾਲ ਰੇਪ ਅਤੇ ਹੱਤਿਆ ਦੇ ਮਾਮਲੇ ਵਿੱਚ ਦੇਸ਼ ਭਰ ਵਿੱਚ ਗੁੱਸਾ ਹੈ। ਦੇਸ਼ ਭਰ ਦੇ ਰੈਜ਼ੀਡੈਂਟ ਡਾਕਟਰਾਂ ਨੇ ਹੜਤਾਲ ਦਾ ਐਲਾਨ ਕੀਤਾ ਸੀ। ਜਿਸ ਕਾਰਨ ਦੇਸ਼ ਭਰ ਦੇ ਕਈ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸੇਵਾਵਾਂ ਉਪਲਬਧ ਨਹੀਂ ਸਨ। ਮਰੀਜ਼ਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਇਸ ਦੌਰਾਨ ਮੰਗਲਵਾਰ ਨੂੰ ਕਲਕੱਤਾ ਹਾਈ ਕੋਰਟ ਨੇ ਮਹਿਲਾ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੀ ਜਾਂਚ ਸੀਬੀਆਈ ਨੂੰ ਸੌਂਪਣ ਦਾ ਹੁਕਮ ਦਿੱਤਾ ਹੈ। ਹੁਣ ਸੀਬੀਆਈ ਹਰ ਪਹਿਲੂ ਦੀ ਜਾਂਚ ਕਰੇਗੀ।
ਦੱਸ ਦਈਏ ਕਿ ਪਿਛਲੇ ਸ਼ੁੱਕਰਵਾਰ ਨੂੰ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸੈਮੀਨਾਰ ਹਾਲ ਵਿੱਚ ਇੱਕ ਮਹਿਲਾ ਸਿਖਿਆਰਥੀ ਡਾਕਟਰ ਦੀ ਲਾਸ਼ ਅਰਧ ਨਗਨ ਹਾਲਤ ਵਿੱਚ ਮਿਲੀ ਸੀ। ਉਸ ਦੀ ਪੋਸਟਮਾਰਟਮ ਰਿਪੋਰਟ ਮੁਤਾਬਕ ਮੁਲਜ਼ਮ ਨੇ ਪਹਿਲਾਂ ਲੜਕੀ ਨਾਲ ਜਬਰ ਜਨਾਹ ਤੋਂ ਬਾਅਦ ਉਸ ਦਾ ਕਤਲ ਕਰ ਦਿੱਤਾ। ਪੁਸ਼ਟੀ ਕਰਨ ਲਈ, ਉਸਨੇ ਲੜਕੀ ਦਾ ਦੋ ਵਾਰ ਗਲਾ ਘੁੱਟਿਆ। ਪੁਲਸ ਨੇ ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।