Chandigarh News: ਸ਼੍ਰੋਮਣੀ ਅਕਾਲੀ ਦਲ ਨੂੰ ਬੁੱਧਵਾਰ ਤੜਕੇ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ। ਸੁਖਵਿੰਦਰ ਕੁਮਾਰ ਸੁੱਖੀ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਸੰਦੀਪ ਪਾਠਕ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ।
ਇਸ ਮੌਕੇ ਸੁਖਵਿੰਦਰ ਕੁਮਾਰ ਸੁੱਖੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਐਸ ਸੀ ਆਗੂ ਸੋਹਣ ਲਾਲ ਟਾਂਡਾ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਡਾਕਟਰ ਸੁਖਵਿੰਦਰ ਕੁਮਾਰ ਸੁੱਖੀ ਲੋਕਾਂ ਦੇ ਹੱਕਾਂ ਦੀ ਗੱਲ ਕਰਦੇ ਆਏ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿੱਚ ਸੁਖਵਿੰਦਰ ਕੁਮਾਰ ਸੁੱਖੀ ਹਮੇਸ਼ਾ ਲੋਕਾਂ ਦੀ ਗੱਲ ਕਰਦੇ ਆਏ ਹਨ।
ਇਸ ਮੌਕੇ ਸੁਖਵਿੰਦਰ ਸੁੱਖੀ ਨੇ ਕਿਹਾ ਕਿ ਅਕਾਲੀ ਦਲ ਨੇ ਮੈਨੂੰ ਬਹੁਤ ਮਾਣ ਸਤਿਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਕ ਹੀ ਵੱਡਾ ਕਾਰਨ ਇਹ ਹੈ ਕਿ ਬੰਗਾ ਹਲਕੇ ਦੇ ਵਿਕਾਸ ਲਈ ਇਹ ਪਾਰਟੀ ਵਿੱਚ ਸ਼ਾਮਲ ਹੋਇਆ ਹਾਂ।
ਹਿੰਦੂਸਥਾਨ ਸਮਾਚਾਰ