Independence Day 2024/Tarntaran: ਸਵਤੰਤਰਤਾ ਦਿਵਸ ਮੌਕੇ ਭਾਰਤ ਦੇਸ਼ ਦੇ ਅਜਾਦੀ ਘੁਲਾਟੀਆਂ ਅਤੇ ਯੋਧਿਆਂ ਸੂਰਬੀਰਾਂ ਨੂੰ ਨਮਨ ਕੀਤਾ ਜਾ ਰਿਹਾ ਹੈ, ਜਿਸ ਤਹਿਤ ਭਾਰਤੀ ਜਨਤਾ ਪਾਰਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭਾਜਪਾ ਆਪਣੇ ਸਮੁੱਚੇ ਵਰਕਰਾਂ ਵਿੱਚ ਇਸ ਅਜਾਦੀ ਦਿਵਸ ਮੌਕੇ ਦੇਸ਼ ਨਿਵਾਸੀਆਂ ਨੂੰ ਵਧਾਈ ਦਿੰਦੀ ਹੈ, ਇਸ ਦੇ ਚਲਦਿਆਂ ਜ਼ਿਲ੍ਹਾ ਤਰਨਤਾਰਨ ਦੇ ਮੁੱਖ ਦਫਤਰ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵੱਲੋਂ ਸਮੁੱਚੇ ਅਹੁਦੇਦਾਰਾਂ ਅਤੇ ਵਰਕਰ ਸਾਹਿਬਾਨਾਂ ਦੀ ਮੌਜੂਦਗੀ ਵਿੱਚ ਤਿਰੰਗਾ ਝੰਡਾ ਲਹਿਰਾ ਕੇ ਰਾਸ਼ਟਰੀ ਗੀਤ ਦਾ ਗੁਨਗਾਨ ਕੀਤਾ ਅਤੇ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਯੋਧਿਆਂ ਸੂਰਬੀਰਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਉਨਾਂ ਨੂੰ ਨਮਨ ਕੀਤਾ।
ਤਿਰੰਗਾ ਝੰਡਾ ਲਹਿਰਾਉਣ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਨੇ ਬੜੇ ਹੀ ਸਤਿਕਾਰ ਨਾਲ ਆਪਣੀ ਸਲਾਮੀ ਦਿੱਤੀ। ਇਸ ਮੌਕੇ ਤੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਸਾਰੇ ਹੀ ਪਹੁੰਚੇ ਹੋਏ ਪਾਰਟੀ ਆਗੂਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਦੇਸ਼ ਪ੍ਰਤੀ ਪਿਆਰ, ਮਾਣ ਸਤਿਕਾਰ ਕਾਇਮ ਰੱਖਣ ਅਤੇ ਲੋਕ ਸੇਵਾ ਦੀ ਮਨਸ਼ਾ ਨਾਲ ਸਮਾਜਿਕ ਤੌਰ ‘ਤੇ ਇਕ ਦੂਸਰੇ ਦੇ ਵੱਧ ਤੋਂ ਵੱਧ ਕੰਮ ਆਉਣਾ ਚਾਹੀਦਾ ਹੈ ਅਤੇ ਦੇਸ਼ ਦੀ ਸੁਰੱਖਿਆ ਲਈ ਦਿਨ ਰਾਤ ਸਰਹੱਦਾਂ ‘ਤੇ ਰਾਖੀ ਕਰਨ ਵਾਲੇ ਫੌਜੀ ਜਵਾਨਾਂ ਅਤੇ ਉਨਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਰੱਖਣੀ ਚਾਹੀਦੀ ਹੈ।
ਹਿੰਦੂਸਥਾਨ ਸਮਾਚਾਰ