Mohali News: ਪੰਜਾਬ ਦੇ ਉੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਜ਼ਾਦੀ ਸਮਾਰੋਹ ਦੇ ਪ੍ਰੋਗਰਾਮ ਵਿੱਚ ਵੱਖ ਵੱਖ ਸਕੂਲਾਂ ਦੇ ਬੱਚਿਆਂ ਦੀ ਚੰਗੀ ਕਾਰਗੁਜ਼ਾਰੀ ਤੋਂ ਖੁਸ਼ ਹੋ ਕੇ ਮੋਹਾਲੀ ਜਿਲੇ ਦੇ ਸਕੂਲਾਂ ਵਿੱਚ 16 ਅਗਸਤ ਦੀ ਛੁੱਟੀ ਦਾ ਐਲਾਨ ਕੀਤਾ ਹੈ।
ਹਰਜੋਤ ਸਿੰਘ ਬੈਂਸ ਅੱਜ ਸਰਕਾਰੀ ਕਾਲਜ ਮੋਹਾਲੀ ਵਿੱਚ ਅਜ਼ਾਦੀ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਮੌਕੇ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਹਨਾਂ ਮਾਰਚ ਪਾਸਟ ਦੀ ਸਲਾਮੀ ਵੀ ਲਈ ਅਤੇ ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ।
ਹਿੰਦੂਸਥਾਨ ਸਮਾਚਾਰ /