New Delhi: ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਜਾਰੀ ਹੈ। ਬ੍ਰੈਂਟ ਕਰੂਡ ਦੀ ਕੀਮਤ ਲਗਭਗ 81 ਡਾਲਰ ਪ੍ਰਤੀ ਬੈਰਲ ਅਤੇ ਡਬਲਯੂਟੀਆਈ ਕਰੂਡ ਦੀ ਕੀਮਤ ਲਗਭਗ 78 ਡਾਲਰ ਪ੍ਰਤੀ ਬੈਰਲ ਦੇ ਨੇੜੇ ਹੈ। ਹਾਲਾਂਕਿ ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ (ਪੀਐਸਯੂ) ਨੇ ਸ਼ੁੱਕਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਰਾਜਧਾਨੀ ਦਿੱਲੀ ‘ਚ ਪੈਟਰੋਲ 94.72 ਰੁਪਏ ਅਤੇ ਡੀਜ਼ਲ 87.62 ਰੁਪਏ ਪ੍ਰਤੀ ਲੀਟਰ ‘ਤੇ ਸਥਿਰ ਹੈ। ਮੁੰਬਈ ‘ਚ ਪੈਟਰੋਲ 103.44 ਰੁਪਏ ਅਤੇ ਡੀਜ਼ਲ 89.97 ਰੁਪਏ ਪ੍ਰਤੀ ਲੀਟਰ ‘ਤੇ ਮਿਲ ਰਿਹਾ ਹੈ। ਉੱਥੇ ਹੀ ਕੋਲਕਾਤਾ ‘ਚ ਪੈਟਰੋਲ ਦੀ ਕੀਮਤ 104.95 ਰੁਪਏ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ, ਜਦਕਿ ਚੇਨਈ ‘ਚ ਪੈਟਰੋਲ 100.75 ਰੁਪਏ ਅਤੇ ਡੀਜ਼ਲ 92.34 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ।
ਜ਼ਿਕਰਯੋਗ ਹੈ ਕਿ ਅੰਤਰਰਾਸ਼ਟਰੀ ਬਾਜ਼ਾਰ ‘ਚ ਹਫਤੇ ਦੇ ਪੰਜਵੇਂ ਦਿਨ ਸ਼ੁਰੂਆਤੀ ਕਾਰੋਬਾਰ ‘ਚ ਬ੍ਰੈਂਡ ਕਰੂਡ 0.15 ਡਾਲਰ ਜਾਂ 0.19 ਫੀਸਦੀ ਦੀ ਗਿਰਾਵਟ ਨਾਲ 80.89 ਡਾਲਰ ਪ੍ਰਤੀ ਬੈਰਲ ‘ਤੇ ਟ੍ਰੈਂਡ ਕਰ ਰਿਹਾ ਹੈ। ਉਥੇ ਹੀ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) ਕਰੂਡ 0.22 ਡਾਲਰ ਜਾਂ 0.28 ਫੀਸਦੀ ਦੀ ਗਿਰਾਵਟ ਨਾਲ 77.94 ਅਮਰੀਕੀ ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।
ਹਿੰਦੂਸਥਾਨ ਸਮਾਚਾਰ