Vidhan Sabha Election 2024 Dates Update: ਜੰਮੂ-ਕਸ਼ਮੀਰ, ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਦੇ ਹੋਏ ਕਮਿਸ਼ਨ ਦਾ ਚੋਣ ਕਮਿਸ਼ਨ ਨੇ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਪ੍ਰੈੱਸ ਕਾਨਫਰੰਸ ਕਰਕੇ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਪ੍ਰੈੱਸ ਕਾਨਫਰੰਸ ‘ਚ ਦੱਸਿਆ ਕਿ ਜੰਮੂ-ਕਸ਼ਮੀਰ ‘ਚ ਤਿੰਨ ਪੜਾਵਾਂ ‘ਚ ਅਤੇ ਹਰਿਆਣਾ ‘ਚ ਇਕ ਪੜਾਅ ‘ਚ ਵੋਟਿੰਗ ਹੋਵੇਗੀ।
#WATCH | Assembly Elections in Haryana: Chief Election Commissioner Rajiv Kumar says, “Assembly Elections will be held in one phase; voting on October 1. Counting of votes will take place on October 4” pic.twitter.com/U22qhG3uoR
— ANI (@ANI) August 16, 2024
ਜੰਮੂ ਕਸ਼ਮੀਰ ਵਿਚ ਤਿੰਨ ਪੜਾਵਾਂ ਵਿਚ ਚੋਣਾਂ ਹੋਣਗੀਆਂ ਜੋ ਕਿ ਕ੍ਰਮਵਾਰ 18 ਸਿਤੰਬਰ, 25 ਸਿਤੰਬਰ ਅਤੇ 1 ਅਕਤੂਬਰ ਨੂੰ ਹੋਣਗੀਆਂ। ਜੰਮੂ-ਕਸ਼ਮੀਰ ਵਿੱਚ ਕੁੱਲ 11838 ਪੋਲਿੰਗ ਸਟੇਸ਼ਨ ਹੋਣਗੇ। ਹਮੇਸ਼ਾ ਦੀ ਤਰ੍ਹਾਂ ਔਰਤਾਂ ਲਈ ਵੱਖਰੇ ਪੋਲਿੰਗ ਸਟੇਸ਼ਨ ਬਣਾਏ ਜਾਣਗੇ।
Assembly Elections in Jammu and Kashmir | Chief Election Commissioner Rajiv Kumar says, “Assembly Elections will be held in three phaseS; voting on September 18th, September 25th, and October 1st. Counting of votes will take place on October 4” pic.twitter.com/g4eqB62jjh
— ANI (@ANI) August 16, 2024
ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੀ ਵੋਟਰ ਸੂਚੀ 20 ਅਗਸਤ ਨੂੰ ਆਵੇਗੀ। ਜੰਮੂ-ਕਸ਼ਮੀਰ ਵਿੱਚ 360 ਮਾਡਲ ਪੋਲਿੰਗ ਸਟੇਸ਼ਨ ਬਣਾਏ ਜਾਣਗੇ ਅਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਹੋਣਗੇ। ਖਾਸ ਗੱਲ ਇਹ ਹੈ ਕਿ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਪਹਿਲੀ ਵਾਰ ਚੋਣਾਂ ਹੋਣ ਜਾ ਰਹੀਆਂ ਹਨ। ਦਸ ਦਇਏ ਕਿ ਹਾਲ ਹੀ ਵਿੱਚ ਕਮਿਸ਼ਨ ਦੀ ਟੀਮ ਨੇ ਘਾਟੀ ਦਾ ਦੌਰਾ ਵੀ ਕੀਤਾ ਸੀ।
ਚੋਣ ਕਮਿਸ਼ਨ ਦੇ ਐਲਾਨ ਮੁਤਾਬਕ ਹਰਿਆਣਾ ਵਿਚ ‘ਚ 1 ਅਕਤੂਬਰ ਨੂੰ ਚੋਣਾਂ ਹੋਣਗੀਆਂ ਅਤੇ 4 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ‘ਤੇ ਇੱਕੋ ਪੜਾਅ ‘ਚ ਚੋਣਾਂ ਹੋਣਗੀਆਂ। ਹਰਿਆਣਾ ਵਿੱਚ ਚੋਣਾਂ ਲਈ 20000 ਤੋਂ ਵੱਧ ਪੋਲਿੰਗ ਸਟੇਸ਼ਨ ਬਣਾਏ ਜਾਣਗੇ। ਜਿਨ੍ਹਾਂ ਵਿੱਚੋਂ 7000 ਸ਼ਹਿਰੀ ਖੇਤਰਾਂ ਵਿੱਚ ਅਤੇ 13000 ਦੇ ਕਰੀਬ ਪੇਂਡੂ ਖੇਤਰਾਂ ਵਿੱਚ ਹੋਣਗੇ। ਸੂਬੇ ਵਿੱਚ ਬਜ਼ੁਰਗ ਵੋਟਰਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ।
ਦਸ ਦਇਏ ਕਿ ਇਸ ਵਾਰ ਪੋਲਿੰਗ ਬੂਥ ਸੋਨੀਪਤ, ਗੁਰੂਗ੍ਰਾਮ ਅਤੇ ਫਰੀਦਾਬਾਦ ਦੀਆਂ ਬਹੁਮੰਜ਼ਲੀ ਸੁਸਾਇਟੀਆਂ ਵਿੱਚ ਬਣਾਏ ਜਾਣਗੇ। ਇਸ ਦੇ ਪ੍ਰਬੰਧ ਚੋਣ ਕਮਿਸ਼ਨ ਵੱਲੋਂ ਕੀਤੇ ਗਏ ਹਨ। ਸੂਬਿਆਂ ਦੇ ਸਾਰੇ ਪੋਲਿੰਗ ਬੂਥ 100 ਫੀਸਦੀ ਸੀਸੀਟੀਵੀ ਨਿਗਰਾਨੀ ਹੇਠ ਹੋਣਗੇ।
ਮੁੱਖ ਚੋਣ ਕਮਿਸ਼ਨਰ ਅਨੁਸਾਰ ਸੂਬੇ ਵਿੱਚ 2.01 ਕਰੋੜ ਵੋਟਰ ਰਜਿਸਟਰਡ ਹਨ, ਜਿਨ੍ਹਾਂ ਵਿੱਚੋਂ ਕਰੀਬ 1.06 ਕਰੋੜ ਮਰਦ ਅਤੇ 95 ਲੱਖ ਮਹਿਲਾ ਵੋਟਰ ਹਨ। ਸੂਬੇ ਦੇ 4.52 ਲੱਖ ਨੌਜਵਾਨ ਪਹਿਲੀ ਵਾਰ ਆਪਣੇ ਵੋਟ ਅਧਿਕਾਰ ਦੀ ਵਰਤੋਂ ਕਰਨਗੇ। ਇਸ ਤੋਂ ਇਲਾਵਾ 85 ਸਾਲ ਤੋਂ ਵੱਧ ਉਮਰ ਦੇ 2.54 ਲੱਖ ਬਜ਼ੁਰਗ ਅਤੇ 1.5 ਲੱਖ ਅਪਾਹਜ ਵੋਟਰ ਰਜਿਸਟਰਡ ਹਨ। 10,381 ਤੋਂ ਵੱਧ ਵੋਟਰ 100 ਸਾਲ ਤੋਂ ਵੱਧ ਉਮਰ ਦੇ ਹਨ।
#WATCH | Chief Election Commissioner Rajiv Kumar says, “There are a total of 90 assembly constituencies in Haryana, of which 73 are general, SC-17 and ST-0. There will be a total of 2.01 crore voters in Haryana, of which 1.06 crore are males, 0.95 crore are females, 4.52 lakhs… pic.twitter.com/IYOrODjrrE
— ANI (@ANI) August 16, 2024
ਦਰਅਸਲ ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇਸ ਮਹੀਨੇ ਜੰਮੂ-ਕਸ਼ਮੀਰ ਅਤੇ ਹਰਿਆਣਾ ਦਾ ਦੌਰਾ ਕੀਤਾ ਸੀ। ਅਧਿਕਾਰੀ ਅਗਲੇ ਕੁਝ ਦਿਨਾਂ ‘ਚ ਮਹਾਰਾਸ਼ਟਰ ਦਾ ਦੌਰਾ ਵੀ ਕਰ ਸਕਦੇ ਹਨ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਆਪਣੇ ਦੋ ਹੋਰ ਚੋਣ ਕਮਿਸ਼ਨਰਾਂ ਗਿਆਨੇਸ਼ ਕੁਮਾਰ ਅਤੇ ਐੱਸ. ਸੰਧੂ ਨਾਲ ਚੰਡੀਗੜ੍ਹ ਵਿਖੇ ਹਰਿਆਣਾ ਚੋਣਾਂ ਦੀਆਂ ਤਿਆਰੀਆਂ ਦਾ ਵਿਆਪਕ ਜਾਇਜ਼ਾ ਲਿਆ।
ਹਿੰਦੂਸਥਾਨ ਸਮਾਚਾਰ