Kolkata News:ਕੋਲਕਾਤਾ ਦੇ ਆਰ.ਜੀ.ਕਰ ( RG Kar Hospital) ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਤੋਂ ਸੀਬੀਆਈ (CBI)ਦੀ ਟੀਮ ਨੇ ਸ਼ੁੱਕਰਵਾਰ ਨੂੰ ਪੂਰੀ ਰਾਤ ਪੁੱਛਗਿੱਛ ਕੀਤੀ। ਸ਼ੁੱਕਰਵਾਰ ਦੁਪਹਿਰ 3 ਵਜੇ ਉਨ੍ਹਾਂ ਨੂੰ ਅਚਾਨਕ ਅੱਧ ਰਾਸਤੇ ਵਿਚਕਾਰ ਫੜ੍ਹ ਲਿਆ ਗਿਆ ਅਤੇ ਸਿਜੀਓ ਕੰਪਲੈਕਸ ਲਿਜਾਇਆ ਗਿਆ। ਸ਼ਨੀਵਾਰ ਸਵੇਰੇ 10 ਵਜੇ ਖ਼ਬਰ ਲਿਖੇ ਜਾਣ ਤੱਕ ਉਹ ਸਿਜਿਓ ਕੰਪਲੈਕਸ ਵਿੱਚ ਮੌਜੂਦ ਹਨ। ਸੀਬੀਆਈ ਨੇ ਉਨ੍ਹਾਂ ਨੂੰ ਪਹਿਲਾਂ ਹੀ ਬੁਲਾਇਆ ਸੀ ਪਰ ਉਹ ਪੇਸ਼ ਨਹੀਂ ਹੋਏ।
ਸੀਬੀਆਈ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਕੀ ਸੰਦੀਪ ਘੋਸ਼ ਦਾ ਕਤਲ ਅਤੇ ਜਬਰ ਜ਼ਨਾਹ ਦੇ ਮੁੱਖ ਮੁਲਜ਼ਮ ਸੰਜੇ ਰਾਏ ਨਾਲ ਸਿੱਧਾ ਸੰਪਰਕ ਸੀ। ਹਸਪਤਾਲ ਦੇ ਹੋਰ ਡਾਕਟਰਾਂ ਅਤੇ ਅਧਿਕਾਰੀਆਂ ਨੇ ਪਹਿਲਾਂ ਹੀ ਸੀਬੀਆਈ ਨੂੰ ਦੱਸਿਆ ਹੈ ਕਿ ਉਨ੍ਹਾਂ ਨੇ ਪ੍ਰਿੰਸੀਪਲ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਹੈ। ਘਟਨਾਵਾਂ ਦੇ ਸਬੰਧ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਆਰਜੀਕਰ ਹਸਪਤਾਲ ਦੀ ਇੱਕ ਮਹਿਲਾ ਡਾਕਟਰ ਦੇ ਪਰਿਵਾਰਕ ਮੈਂਬਰਾਂ ਨੇ ਸੀਬੀਆਈ ਨੂੰ ਦੱਸਿਆ ਕਿ ਉਨ੍ਹਾਂ ਦੀ ਧੀ ਬਹੁਤ ਦਬਾਅ ਵਿੱਚ ਰਹਿੰਦੀ ਸੀ ਅਤੇ ਉਸਨੂੰ ਡਿਊਟੀ ਕਰਨ ਲਈ ਮਜਬੂਰ ਕੀਤਾ ਜਾਂਦਾ ਸੀ।
ਸੀਬੀਆਈ ਅਧਿਕਾਰੀ ਇਹ ਵੀ ਜਾਣਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਪੀੜਤਾ ਦੀ ਮੌਤ ਤੋਂ ਬਾਅਦ ਸੰਦੀਪ ਘੋਸ਼ ਦਾ ਸੰਜੇ ਰਾਏ ਨਾਲ ਸੰਪਰਕ ਸੀ ਜਾਂ ਨਹੀਂ। ਇਸ ਤੋਂ ਇਲਾਵਾ, ਉਨ੍ਹਾਂ ਨੇ ਪਹਿਲੀ ਨਜ਼ਰ ਵਿੱਚ ਕਤਲ ਨੂੰ ਖੁਦਕੁਸ਼ੀ ਵਿੱਚ ਬਦਲਣ ਦੀ ਕੋਸ਼ਿਸ਼ ਕੀਤੀ ਸੀ। ਸੀਬੀਆਈ ਅਧਿਕਾਰੀ ਸੰਦੀਪ ਘੋਸ਼ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਬਾਰੇ ਵਿਚਾਰ ਕਰ ਰਹੇ ਹਨ।ਉਥੇ ਹੀ ਪੁਲਸ ਕਮਿਸ਼ਨਰ ਵਿਨੀਤ ਗੋਇਲ ਨੇ ਸਪੱਸ਼ਟ ਨਹੀਂ ਕੀਤਾ ਹੈ ਕਿ ਪੁਲਸ ਨੇ ਕੋਈ ਸਬੂਤ ਨਸ਼ਟ ਨਹੀਂ ਕੀਤਾ ਹੈ ਅਤੇ ਜੇਕਰ ਸੀਬੀਆਈ ਨੂੰ ਕੋਈ ਸ਼ੱਕ ਹੈ ਤਾਂ ਉਹ ਇਸ ਦੀ ਜਾਂਚ ਕਰ ਸਕਦੀ ਹੈ।
ਹਿੰਦੂਸਥਾਨ ਸਮਾਚਾਰ