New Delhi: ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਜਾਰੀ ਹੈ। ਬ੍ਰੈਂਟ ਕਰੂਡ ਦੀ ਕੀਮਤ 80 ਡਾਲਰ ਪ੍ਰਤੀ ਬੈਰਲ ਅਤੇ ਡਬਲਯੂਟੀਆਈ ਕਰੂਡ ਦੀ ਕੀਮਤ 77 ਡਾਲਰ ਪ੍ਰਤੀ ਬੈਰਲ ਦੇ ਨੇੜੇ ਹੈ। ਹਾਲਾਂਕਿ ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ (ਪੀਐਸਯੂ) ਨੇ ਸ਼ਨੀਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਰਾਜਧਾਨੀ ਨਵੀਂ ਦਿੱਲੀ ‘ਚ ਪੈਟਰੋਲ 94.72 ਰੁਪਏ ਅਤੇ ਡੀਜ਼ਲ 87.62 ਰੁਪਏ ਪ੍ਰਤੀ ਲੀਟਰ ‘ਤੇ ਸਥਿਰ ਹੈ। ਮੁੰਬਈ ‘ਚ ਪੈਟਰੋਲ 103.44 ਰੁਪਏ ਅਤੇ ਡੀਜ਼ਲ 89.97 ਰੁਪਏ ਪ੍ਰਤੀ ਲੀਟਰ ‘ਤੇ ਮਿਲ ਰਿਹਾ ਹੈ। ਕੋਲਕਾਤਾ ‘ਚ ਪੈਟਰੋਲ ਦੀ ਕੀਮਤ 104.95 ਰੁਪਏ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ, ਜਦਕਿ ਚੇਨਈ ‘ਚ ਪੈਟਰੋਲ 100.75 ਰੁਪਏ ਅਤੇ ਡੀਜ਼ਲ 92.34 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ।
ਜ਼ਿਕਰਯੋਗ ਹੈ ਕਿ ਅੰਤਰਰਾਸ਼ਟਰੀ ਬਾਜ਼ਾਰ ‘ਚ ਹਫਤੇ ਦੇ ਆਖਰੀ ਦਿਨ ਦੇ ਕਾਰੋਬਾਰ ‘ਚ ਬ੍ਰੈਂਡ ਕਰੂਡ 1.36 ਡਾਲਰ ਜਾਂ 1.68 ਫੀਸਦੀ ਡਿੱਗ ਕੇ 89.68 ਡਾਲਰ ਪ੍ਰਤੀ ਬੈਰਲ ‘ਤੇ ਹੈ। ਉੱਥੇ ਹੀ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂ.ਟੀ.ਆਈ.) ਕਰੂਡ ਵੀ 1.51 ਡਾਲਰ ਜਾਂ 1.93 ਫੀਸਦੀ ਡਿੱਗ ਕੇ 76.65 ਅਮਰੀਕੀ ਡਾਲਰ ਪ੍ਰਤੀ ਬੈਰਲ ‘ਤੇ ਸਥਿਰ ਹੈ।
ਹਿੰਦੂਸਥਾਨ ਸਮਾਚਾਰ