Punjab News: ਮੁੱਖ ਮੰਤਰੀ ਭਾਗਵਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁਹਾਲੀ ਦੇ ਇੰਟਰਨੈਸ਼ਨਲ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਹੈ। ਅਤੇ ਹੁਣ ਹਵਾਈ ਅੱਡੇ ਵੱਲ ਜਾਂਦੀ ਸੜਕ ਉੱਤੇ ਸ਼ਹੀਦ ਭਗਤ ਸਿੰਘ ਦਾ 35 ਫੁੱਟ ਉੱਚਾ ਬੁੱਤ ਵੀ 28 ਸਤੰਬਰ ਨੂੰ ਸਥਾਪਿਤ ਕੀਤਾ ਜਾਏਗਾ।
ਦੱਸ ਦਇਏ ਕਿ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮਾਂ ਉਪਰੰਤ ਆਪਣੇ ਸੰਬੋਧਨ ‘ਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭਾਰਤੀ ਹਵਾਈ ਫ਼ੌਜ ਸਟੇਸ਼ਨ ਹਲਵਾਰਾ ‘ਚ ਬਣ ਰਹੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਲਈ ਭਾਰਤ ਸਰਕਾਰ ਨੂੰ ਪ੍ਰਸਤਾਵ ਭੇਜਿਆ ਹੈ।