Firozpur News: ਪੁਲਸ ਥਾਣਾ ਲੱਖੋ ਕੇ ਬਹਿਰਾਮ ਦੇ ਅਧੀਨ ਪੈਂਦੇ ਪਿੰਡ ਡੋਡ ਵਿਖੇ ਬੀਤੀ ਦੇਰ ਰਾਤ ਕਾਰ ਅਤੇ ਮੋਟਰਸਾਈਕਲਾਂ ‘ ਤੇ ਆਏ ਕੁਝ ਲੋਕਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ , ਜਦਕਿ ਇਸ ਦੌਰਾਨ ਦੋ ਜਣਿਆਂ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਹੈ। ਹਾਲਾਂਕਿ ਮੁੱਢਲੇ ਤੌਰ ‘ਤੇ ਕਤਲ ਦਾ ਮਕਸਦ ਪਤਾ ਨਹੀਂ ਲੱਗ ਸਕਿਆ ਹੈ, ਪਰ ਹਮਲਾਵਰਾਂ ਵਿੱਚ ਮਰਦ ਅਤੇ ਔਰਤਾਂ ਦੀ ਸਾਂਝੀ ਸ਼ਮੂਲੀਅਤ ਕਾਰਨ ਇਹ ਪਰਿਵਾਰਕ ਰੰਜਿਸ਼ ਦਾ ਮਾਮਲਾ ਲੱਗ ਰਿਹਾ ਹੈ।
ਮ੍ਰਿਤਕ ਦੀ ਪਛਾਣ ਤਰਸੇਮ ਸਿੰਘ ਵਜੋਂ ਹੋਈ ਹੈ, ਜਦਕਿ ਗੰਭੀਰ ਜਖਮੀਆਂ ਦਾ ਨਾਮ ਸੁੱਖਾ ਸਿੰਘ ਅਤੇ ਸਾਹਿਬ ਸਿੰਘ ਦੱਸਿਆ ਜਾ ਰਿਹਾ ਹੈ, ਜਿਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਰੈਫਰ ਕੀਤਾ ਗਿਆ ਹੈ। ਕਤਲ ਦਾ ਪਤਾ ਲੱਗਦਾ ਹੀ ਮੌਕਾ ਏ ਵਾਰਦਾਤ ‘ਤੇ ਪਹੁੰਚੇ ਥਾਣਾ ਲੱਖੋ ਕੇ ਬਹਿਰਾਮ ਦੇ ਮੁਖੀ ਵੱਲੋਂ ਲੋੜੀਂਦੀ ਕਾਰਵਾਈ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਸੀ।
ਹਿੰਦੂਸਥਾਨ ਸਮਾਚਾਰ