Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਰਾਜ

CM ਮਾਨ ਵੱਲੋਂ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਸਨਮਾਨ, ਨਸ਼ਿਆਂ ਵਿਰੁੱਧ ਹਾਕੀ ਟੀਮ ਨੂੰ ਬ੍ਰਾਂਡ ਅੰਬੈਸਡਰ ਐਲਾਨਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਮੈਂਬਰ ਰਹੇ ਪੰਜਾਬੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ।

Gurpinder Kaur by Gurpinder Kaur
Aug 19, 2024, 09:35 am GMT+0530
FacebookTwitterWhatsAppTelegram

Chandigarh News:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਮੈਂਬਰ ਰਹੇ ਪੰਜਾਬੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ। ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਇਤਿਹਾਸਕ ਮੌਕਾ ਹੈ ਕਿਉਂਕਿ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹਾਕੀ ਖਿਡਾਰੀਆਂ ਦੀ ਇਹ ਸ਼ਾਨਦਾਰ ਜਿੱਤ ਪੂਰੇ ਦੇਸ਼ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਟੀਮ ਦਾ ਹਰ ਮੈਚ ਨਿੱਜੀ ਤੌਰ ‘ਤੇ ਦੇਖਿਆ ਹੈ ਅਤੇ ਇਨ੍ਹਾਂ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਸਾਨੂੰ ਸਾਰਿਆਂ ਨੂੰ ਮਾਣ ਮਹਿਸੂਸ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ 52 ਸਾਲਾਂ ਦੇ ਵਕਫ਼ੇ ਤੋਂ ਬਾਅਦ ਭਾਰਤੀ ਟੀਮ ਨੂੰ ਆਸਟਰੇਲੀਆ ਨੂੰ ਹਰਾ ਕੇ ਬਹੁਤ ਖ਼ੁਸ਼ੀ ਹੋਈ ਹੈ ਅਤੇ ਸਪੇਨ, ਇੰਗਲੈਂਡ ਅਤੇ ਹੋਰ ਟੀਮਾਂ ਵਿਰੁੱਧ ਮੈਚ ਵੀ ਸ਼ਾਨਦਾਰ ਸਨ। ਉਨ੍ਹਾਂ ਕਿਹਾ ਕਿ ਟੀਮ ਵੱਲੋਂ ਤਗ਼ਮਾ ਜਿੱਤਣਾ ਹਰ ਦੇਸ਼ ਵਾਸੀ ਲਈ ਸੁਪਨੇ ਦੇ ਸਾਕਾਰ ਹੋਣ ਵਰਗਾ ਹੈ ਅਤੇ ਸਭ ਤੋਂ ਚੰਗੀ ਗੱਲ ਇਹ ਹੈ ਕਿ ਕਪਤਾਨ ਹਰਮਨਪ੍ਰੀਤ ਨੇ ਅੱਗੇ ਵਧ ਕੇ ਟੀਮ ਦੀ ਅਗਵਾਈ ਕੀਤੀ, ਜਿਸ ਨਾਲ ਟੀਮ ਜਿੱਤ ਵੱਲ ਸੇਧਿਤ ਹੋਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਡਰਸ਼ਿਪ ਕਾਬਲੀਅਤ ਬੇਮਿਸਾਲ ਸੀ, ਜਿਸ ਕਾਰਨ ਟੀਮ ਨੇ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ।

ਮੁੱਖ ਮੰਤਰੀ ਨੇ ਕਿਹਾ ਕਿ ਹਰਮਨ ਨੇ ਇਕੱਲੇ ਨੇ ਓਲੰਪਿਕ ਵਿੱਚ 10 ਗੋਲ ਕੀਤੇ ਹਨ ਅਤੇ ਉਨ੍ਹਾਂ ਨੂੰ ਖ਼ੁਸ਼ੀ ਹੈ ਕਿ ਸੂਬਾ ਸਰਕਾਰ ਅੱਜ ਇਨ੍ਹਾਂ ਹੀਰਿਆਂ ਨੂੰ ਸਨਮਾਨਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਪੂਰਾ ਦੇਸ਼ ਇਨ੍ਹਾਂ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦੇ ਰਿਹਾ ਹੈ ਅਤੇ ਉਨ੍ਹਾਂ ਦੇ ਕੀਰਤੀਮਾਨ ਦੀ ਸ਼ਲਾਘਾ ਹੋ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਹਾਕੀ ਸੁਰਜੀਤੀ ਦੇ ਰਾਹ ‘ਤੇ ਹੈ ਅਤੇ ਪੰਜਾਬ ਨਵੰਬਰ ਮਹੀਨੇ ਵਿੱਚ ਹਾਕੀ ਦੀਆਂ ਚਾਰ ਵਿਸ਼ਵ ਪੱਧਰੀ ਟੀਮਾਂ ਵਿਚਕਾਰ ਲੀਗ ਟੂਰਨਾਮੈਂਟ ਕਰਵਾਉਣ ਲਈ ਵਿਚਾਰ ਕਰ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਤੀਜਾ ਐਡੀਸ਼ਨ 28 ਅਗਸਤ ਤੋਂ ਸ਼ੁਰੂ ਹੋਵੇਗਾ, ਜੋ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪ੍ਰੇਰਕ ਵਜੋਂ ਕੰਮ ਕਰੇਗਾ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਮਾਹਿਲਪੁਰ ਖੇਤਰ ਵਿੱਚ ਫੁੱਟਬਾਲ, ਸੰਗਰੂਰ ਵਿੱਚ ਬਾਕਸਿੰਗ, ਜਲੰਧਰ ਵਿੱਚ ਹਾਕੀ, ਲੁਧਿਆਣਾ ਵਿੱਚ ਅਥਲੈਟਿਕਸ ਅਤੇ ਹੋਰ ਖੇਡ ਕਲੱਸਟਰਾਂ ਦਾ ਵਿਕਾਸ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਤਗ਼ਮਾ ਜੇਤੂ ਖਿਡਾਰੀਆਂ ਨੂੰ ਨਗਦ ਇਨਾਮ ਅਤੇ ਨੌਕਰੀਆਂ ਦੇਣ ਤੋਂ ਇਲਾਵਾ ਸੂਬਾ ਸਰਕਾਰ ਉਨ੍ਹਾਂ ਨੂੰ ਪਹਿਲਾਂ ਹੀ ਦਿੱਤੀਆਂ ਜਾ ਚੁੱਕੀਆਂ ਨੌਕਰੀਆਂ ਵਿੱਚ ਤਰੱਕੀਆਂ ਦੇਣ ਦੀ ਸੰਭਾਵਨਾ ਵੀ ਤਲਾਸ਼ੇਗੀ। ਇਕ ਵਿਲੱਖਣ ਭੂਮਿਕਾ ਨਿਭਾਉਂਦੇ ਹੋਏ ਭਗਵੰਤ ਸਿੰਘ ਮਾਨ ਨੇ ਓਲੰਪਿਕ ਮੈਚਾਂ ਦੌਰਾਨ ਮੈਦਾਨ ਵਿੱਚ ਉਨ੍ਹਾਂ ਦੇ ਤਜਰਬਿਆਂ ਬਾਰੇ ਖਿਡਾਰੀਆਂ ਨਾਲ ਸਵਾਲ-ਜਵਾਬ ਵੀ ਕੀਤੇ। ਹਰਮਨਪ੍ਰੀਤ ਸਿੰਘ, ਜਰਮਨਪ੍ਰੀਤ ਸਿੰਘ ਅਤੇ ਹੋਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਮੈਚਾਂ ਦੌਰਾਨ ਖਿਡਾਰੀਆਂ ਵੱਲੋਂ ਦਿਖਾਈ ਗਈ ਸ਼ਾਨਦਾਰ ਖੇਡ ਭਾਵਨਾ ਦੀ ਸ਼ਲਾਘਾ ਕੀਤੀ, ਜਿਸ ਸਦਕਾ ਟੀਮ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਖੇਡ ਹਾਕੀ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਮੁੱਚਾ ਦੇਸ਼ ਇਨ੍ਹਾਂ ਸਾਰੇ ਖਿਡਾਰੀਆਂ ਦਾ ਰਿਣੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਹਾਕੀ ਟੀਮ ਦੀ ਇਤਿਹਾਸਕ ਪ੍ਰਾਪਤੀ ਨੂੰ ਬਿਆਨ ਕਰਨ ਲਈ ਸ਼ਬਦ ਵੀ ਥੋੜ੍ਹੇ ਪੈ ਜਾਂਦੇ ਹਨ। ਉਨ੍ਹਾਂ ਨੇ ਟੀਮ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਖਿਡਾਰੀਆਂ ਨੂੰ ਨਸ਼ਿਆਂ ਦੀ ਅਲਾਮਤ ਵਿਰੁੱਧ ਸੂਬੇ ਦੀ ਮੁਹਿੰਮ ਲਈ ਬ੍ਰਾਂਡ ਅੰਬੈਸਡਰ ਬਣਾਇਆ ਜਾਵੇਗਾ ਤਾਂ ਕਿ ਸਾਡੇ ਨੌਜਵਾਨਾਂ ਨੂੰ ਪ੍ਰੇਰਨਾ ਮਿਲ ਸਕੇ।

ਇਸ ਮੌਕੇ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਅਨੁਕੂਲ ਮਾਹੌਲ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤਗ਼ਮਾ ਜੇਤੂ ਖਿਡਾਰੀਆਂ ਦਾ ਸਨਮਾਨ ਸੂਬੇ ਵਿੱਚ ਖੇਡਾਂ ਨੂੰ ਹੋਰ ਹੁਲਾਰਾ ਦੇਣ ਵਿੱਚ ਸਹਾਈ ਸਿੱਧ ਹੋਵੇਗਾ। ਹਰਮਨਪ੍ਰੀਤ ਸਿੰਘ ਨੇ ਕਿਹਾ ਕਿ ਇਹ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਕਰਨ ਵਿੱਚ ਹੋਰ ਮਦਦ ਕਰੇਗਾ।

ਭਾਰਤੀ ਹਾਕੀ ਖਿਡਾਰੀ ਮਨਦੀਪ ਸਿੰਘ ਨੇ ਵੀ ਸੂਬੇ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਮੁੱਖ ਮੰਤਰੀ ਨਾਲ ਵਾਅਦਾ ਵੀ ਕੀਤਾ ਕਿ ਅਗਲੀ ਵਾਰ ਓਲੰਪਿਕ ਵਿੱਚ ਤਗ਼ਮੇ ਦਾ ਰੰਗ ਬਦਲੇਗਾ। ਮਨਦੀਪ ਸਿੰਘ ਨੇ ਇਹ ਵੀ ਉਮੀਦ ਜ਼ਾਹਰ ਕੀਤੀ ਕਿ ਅਗਲੀ ਵਾਰ ਸੂਬੇ ਦੇ ਓਲੰਪਿਕ ਦਲ ਵਿਚ ਪੰਜਾਬ ਦੇ ਖਿਡਾਰੀਆਂ ਦੀ ਗਿਣਤੀ ਵਿਚ ਵੀ ਵਾਧਾ ਹੋਵੇਗਾ। ਮੁੱਖ ਮੰਤਰੀ ਨੇ ਅੱਠ ਹਾਕੀ ਖਿਡਾਰੀਆਂ ਨੂੰ ਇੱਕ-ਇਕ ਕਰੋੜ ਰੁਪਏ ਅਤੇ ਓਲੰਪਿਕ ਖੇਡਾਂ ਵਿੱਚ ਭਾਗ ਲੈਣ ਵਾਲੇ 11 ਹੋਰ ਖਿਡਾਰੀਆਂ ਨੂੰ 15-15 ਲੱਖ ਰੁਪਏ ਦੇ ਚੈੱਕ ਦਿੱਤੇ।

ਹਿੰਦੂਸਥਾਨ ਸਮਾਚਾਰ

Tags: Appreciation and cash prizesBhagwant MannHonoredIndian Hockey TeamPlayersPunjabTOP NEWS
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies
    • About Us
    • Contact Us
    • Privacy Policy
    • Terms & Conditions
    • Disclaimer
    • Sitemap

Copyright © Punjabi-Khabaran, 2024 - All Rights Reserved.