Chandigarh News: ਸਤਾਰਧਾਰੀ ਸਿੱਖ ਟੀ. ਟੀ. ਈ. ਜਸਬੀਰ ਸਿੰਘ ‘ਤੇ ਮੁੰਬਈ ਦੀ ਲੋਕਲ ਟਰੇਨ ‘ਚ ਬਿਨਾਂ ਟਿਕਟ ਸਫਰ ਕਰ ਰਹੇ ਕੁੱਝ ਗੁੰਡਿਆਂ ਨੇ ਹਮਲਾ ਕਰ ਦਿੱਤਾ ਅਤੇ ਉਹਨਾਂ ਨਾਲ ਮਾਰ ਕੁੱਟ ਕੀਤੀ ਗਈ। ਮੈਂ ਇਸ ਹਮਲੇ ਦੀ ਸਖ਼ਤ ਨਿਖੇਦੀ ਕਰਦਾ ਹਾਂ।
ਦਸਤਾਰਧਾਰੀ ਸਿੱਖ ਟੀਟੀ ਜਸਬੀਰ ਸਿੰਘ ‘ਤੇ ਮੁੰਬਈ ਦੀ ਲੋਕਲ ਟਰੇਨ ‘ਚ ਬਿਨਾਂ ਟਿਕਟ ਸਫਰ ਕਰ ਰਹੇ ਕੁਝ ਗੁੰਡਿਆਂ ਨੇ ਹਮਲਾ ਕਰ ਦਿੱਤਾ ਅਤੇ ਉਹਨਾਂ ਨਾਲ ਮਾਰ ਕੁੱਟ ਕੀਤੀ ਗਈ। ਮੈਂ ਇਸ ਹਮਲੇ ਦੀ ਸਖ਼ਤ ਨਿਖੇਦੀ ਕਰਦਾ ਹਾਂ, ਰੇਲਵੇ ਵਿਭਾਗ ਅਤੇ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਉਹ ਇਹਨਾਂ ਦੋਸ਼ੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰੇ। pic.twitter.com/LpskrIcAbs
— Sukhbir Singh Badal (@officeofssbadal) August 17, 2024
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਉਟ ’ਤੇ ਇਕ ਪੋਸਟ ਸਾਂਝੀ ਕਰਦਿਆ ਕੀਤਾ। ਸੁਖਬੀਰ ਸਿੰਘ ਬਾਦਲ ਨੇ ਅੱਗੇ ਲਿਖਿਆ ਕਿ ਮੈਂ ਰੇਲਵੇ ਵਿਭਾਗ ਅਤੇ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਉਹ ਇਹਨਾਂ ਦੋਸ਼ੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰੇ।
ਦਸਤਾਰਧਾਰੀ ਟੀ. ਟੀ. ਈ. ਨਾਲ ਕੁੱਟਮਾਰ ਕਰਨ ਵਾਲਿਆ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ: ਮਜੀਠੀਆ
ਇਸ ਦੇ ਨਾਲ ਹੀ ਦਸਤਾਰਧਾਰੀ ਟੀ. ਟੀ. ਈ. ਜਸਬੀਰ ਸਿੰਘ ਨਾਲ ਕੁੱਟਮਾਰ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਸ਼ੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕਰਦਿਆ ਮੰਗ ਕੀਤੀ ਦੋਸ਼ੀਆਂ ਖਿਲਾਫ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
👉ਮੁੰਬਈ ਦੀ ਸਥਾਨਕ ਰੇਲ ਵਿਚ ਬਿਨਾਂ ਟਿਕਟ ਚਰਚਗੇਟ ਤੋਂ ਵਿਹਾਰ ਤੱਕ AC ਡੱਬੇ ਵਿਚ ਸਫ਼ਰ ਕਰਨ ਵਾਲੇ ਅਨਿਕੇਤ ਭੌਂਸਲੇ ਅਤੇ ਉਸਦੇ ਸਾਥੀਆਂ ਨੂੰ ਜ਼ੁਰਮਾਨਾ ਲਗਾਉਣ ’ਤੇ ਦਸਤਾਰਧਾਰੀ TTE ਜਸਬੀਰ ਸਿੰਘ ਨਾਲ ਕੁੱਟਮਾਰ ਕੀਤੀ ਗਈ।
👉ਇਸ ਕੁੱਟਮਾਰ ਦੀ ਸਖ਼ਤ ਨਿਖੇਧੀ ਕਰਦਿਆਂ ਮੈਂ ਮੰਗ ਕਰਦਾ ਹਾਂ ਕਿ ਦੋਸ਼ੀਆਂ ਖਿਲਾਫ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ… pic.twitter.com/GxkxS5kX28— Bikram Singh Majithia (@bsmajithia) August 17, 2024
ਮਜੀਠੀਆ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਦੇਸ਼ ਵਿਚ ਸਿੱਖਾਂ ਪ੍ਰਤੀ ਸੁਰੱਖਿਆ ਦਾ ਮਾਹੌਲ ਪੈਦਾ ਕੀਤਾ ਜਾਵੇ ਅਤੇ ਅਜਿਹੀਆਂ ਘਟਨਾਵਾਂ ਘੱਟ ਗਿਣਤੀ ਭਾਈਚਾਰਿਆਂ ਵਿਚ ਅਸੁਰੱਖਿਆ ਦੀ ਭਾਵਨਾ ਹੋਰ ਤੀਬਰ ਕਰਦੀਆਂ ਹਨ।
ਹਿੰਦੂਸਥਾਨ ਸਮਾਚਾਰ