New Delhi: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੇ ਨਾਗਰਿਕਾਂ ਨੂੰ ਰੱਖੜੀ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਰਾਸ਼ਟਰਪਤੀ ਨੇ ਸਾਰੇ ਦੇਸ਼ਵਾਸੀਆਂ ਨੂੰ ਸਮਾਜ ਵਿੱਚ ਔਰਤਾਂ ਦੀ ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਦਾ ਸੰਕਲਪ ਲੈਣ ਦੀ ਅਪੀਲ ਕੀਤੀ ਹੈ।
ਰਾਸ਼ਟਰਪਤੀ ਨੇ ਕਿਹਾ ਕਿ ਰੱਖੜੀ ਦਾ ਪਵਿੱਤਰ ਤਿਉਹਾਰ ਭੈਣਾਂ-ਭਰਾਵਾਂ ਵਿਚਕਾਰ ਪਿਆਰ ਅਤੇ ਆਪਸੀ ਵਿਸ਼ਵਾਸ ਦੀ ਭਾਵਨਾ ‘ਤੇ ਆਧਾਰਿਤ ਤਿਉਹਾਰ ਹੈ। ਇਹ ਸਾਰੀਆਂ ਭੈਣਾਂ ਅਤੇ ਧੀਆਂ ਪ੍ਰਤੀ ਪਿਆਰ ਅਤੇ ਸਤਿਕਾਰ ਦੀ ਭਾਵਨਾ ਦਾ ਸੰਚਾਰ ਕਰਦਾ ਹੈ। ਇਸ ਤਿਉਹਾਰ ਵਾਲੇ ਦਿਨ ਸਾਰੇ ਦੇਸ਼ ਵਾਸੀ, ਸਾਡੇ ਸਮਾਜ ਵਿੱਚ ਔਰਤਾਂ ਦੀ ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਦਾ ਸੰਕਲਪ ਲੈਣ।
ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ, “ਸਾਰੇ ਦੇਸ਼ਵਾਸੀਆਂ ਨੂੰ ਭਰਾ-ਭੈਣ ਦੇ ਅਥਾਹ ਪਿਆਰ ਦੇ ਪ੍ਰਤੀਕ ਤਿਉਹਾਰ ਰੱਖੜੀ ਦੀਆਂ ਬਹੁਤ-ਬਹੁਤ ਸ਼ੁੱਭਕਾਮਨਾਵਾਂ। ਇਹ ਪਵਿੱਤਰ ਤਿਉਹਾਰ ਤੁਹਾਡੇ ਰਿਸ਼ਤਿਆਂ ਵਿੱਚ ਨਵੀਂ ਮਿਠਾਸ ਅਤੇ ਜੀਵਨ ਵਿੱਚ ਸੁੱਖ, ਖੁਸ਼ਹਾਲੀ ਅਤੇ ਚੰਗੀ ਕਿਸਮਤ ਲਿਆਵੇ।’’
ਹਿੰਦੂਸਥਾਨ ਸਮਾਚਾਰ