Chandigarh News: ਮੋਹਾਲੀ ਜ਼ਿਲ੍ਹੇ ਵਿੱਚ ਐਤਵਾਰ ਰਾਤ ਨੂੰ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਖਰੜ ਦੇ ‘ਵੀਆਰ ਪੰਜਾਬ ਮਾਲ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਲ ਨੂੰ ਖਾਲੀ ਕਰਵਾ ਕੇ ਤਲਾਸ਼ੀ ਸ਼ੁਰੂ ਕੀਤੀ। ਪੁਲਿਸ ਨੂੰ ਅਜੇ ਤੱਕ ਕਿਸੇ ਵੀ ਤਰ੍ਹਾਂ ਦੀ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ।
ਮਾਲ ’ਚ ਬੰਬ ਦੀ ਖ਼ਬਰ ਮਿਲਣ ਤੋਂ ਬਾਅਦ ਪੁਲਿਸ ਨੂੰ ਭਾਜੜ ਪੈ ਗਈ ਹੈ। ਪੁਲਿਸ ਨੇ ਤੁਰੰਤ ਐਕਸ਼ਨ ਲੈਂਦੇ ਹੋਏ ਵੀਆਰ ਪੰਜਾਬ ਮਾਲ ਨੂੰ ਚਾਰੋਂ ਤਰਫੋਂ ਘੇਰ ਲਿਆ ਹੈ। ਪੁਲਿਸ ਨੇ ਮਾਲ ਨੂੰ ਖਾਲੀ ਕਰਵਾ ਦਿੱਤਾ ਹੈ ਅਤੇ ਮਾਲ ਦੀ ਤਲਾਸ਼ੀ ਲਈ ਜਾ ਰਹੀ ਹੈ ਪਰ ਅਜੇ ਤੱਕ ਕੋਈ ਵੀ ਅਧਿਕਾਰੀ ਇਸ ਬਾਰੇ ਬੋਲਣ ਨੂੰ ਤਿਆਰ ਨਹੀਂ। ਮਾਲ ਦੇ ਅੰਦਰੋਂ ਵੀ ਪੁਲਿਸ ਨੂੰ ਅਜੇ ਤੱਕ ਕੁਝ ਨਹੀਂ ਮਿਲਿਆ।
ਜਾਣਕਾਰੀ ਅਨੁਸਾਰ ਮਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮੇਲ ਰਾਹੀਂ ਭੇਜੀ ਗਈ ਸੀ, ਜਿਸ ਤੋਂ ਬਾਅਦ ਪੁਲਿਸ ਹਰਕਤ ’ਚ ਆਈ ਅਤੇ ਮਾਲ ਨੂੰ ਖਾਲੀ ਕਰਵਾਇਆ। ਇਸ ਤੋਂ ਬਾਅਦ ਪੁਲਿਸ ਟੀਮਾਂ ਮਾਮਲੇ ਦੀ ਜਾਂਚ ’ਚ ਜੁਟ ਗਈਆਂ।
ਹਿੰਦੂਸਥਾਨ ਸਮਾਚਾਰ