Chandigarh News: ਕਰੀਬ ਦੋ ਮਹੀਨੇ ਪਹਿਲਾਂ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ‘ਚ ਸ਼ਾਮਲ ਹੋਈ ਕਿਰਨ ਚੌਧਰੀ ਨੇ ਮੰਗਲਵਾਰ ਨੂੰ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ ਨੇ ਕਿਰਨ ਚੌਧਰੀ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਇਸਦੇ ਨਾਲ ਹੀ ਭਾਜਪਾ ਨੇ ਅੱਜ ਸ਼ਾਮ ਵਿਧਾਇਕ ਦਲ ਦੀ ਬੈਠਕ ਬੁਲਾਈ ਹੈ। ਮੀਟਿੰਗ ਵਿੱਚ ਕਿਰਨ ਚੌਧਰੀ ਨੂੰ ਰਾਜ ਸਭਾ ਚੋਣਾਂ ਵਿੱਚ ਉਮੀਦਵਾਰ ਬਣਾਉਣ ਬਾਰੇ ਫੈਸਲਾ ਲਿਆ ਜਾਵੇਗਾ।
ਇਸ ਨਾਲ 90 ਮੈਂਬਰੀ ਹਰਿਆਣਾ ਵਿਧਾਨ ਸਭਾ ਵਿੱਚ ਹੁਣ ਵਿਧਾਇਕਾਂ ਦੀ ਗਿਣਤੀ 86 ਹੋ ਗਈ ਹੈ। ਕਿਰਨ ਚੌਧਰੀ ਅਤੇ ਉਨ੍ਹਾਂ ਦੀ ਬੇਟੀ ਸ਼ਰੂਤੀ ਚੌਧਰੀ 18 ਜੂਨ ਨੂੰ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਏ ਸਨ। ਕਿਰਨ ਤੋਸ਼ਾਮ ਹਲਕੇ ਤੋਂ ਵਿਧਾਇਕ ਸੀ। ਜੇਕਰ ਭਾਜਪਾ ਉਨ੍ਹਾਂ ਨੂੰ ਰਾਜ ਸਭਾ ਭੇਜਦੀ ਹੈ ਤਾਂ ਉਨ੍ਹਾਂ ਦਾ ਕਾਰਜਕਾਲ ਲਗਭਗ 19 ਮਹੀਨੇ ਦਾ ਹੋਵੇਗਾ। ਇਹ ਰਾਜ ਸਭਾ ਸੀਟ ਦੀਪੇਂਦਰ ਹੁੱਡਾ ਦੇ ਰੋਹਤਕ ਤੋਂ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਖਾਲੀ ਹੋਈ ਹੈ। ਬੁੱਧਵਾਰ ਨੂੰ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਦਾ ਆਖਰੀ ਦਿਨ ਹੈ।
ਹਿੰਦੂਸਥਾਨ ਸਮਾਚਾਰ