New Delhi: ਦਿੱਲੀ ਦੀ ਰਾਉਜ਼ ਐਵੇਨਿਊ ਕੋਰਟ ਵੱਲੋਂ ਦਿੱਲੀ ਆਬਕਾਰੀ ਘੁਟਾਲੇ ਦੇ CBI ਨਾਲ ਸਬੰਧਤ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 27 ਅਗਸਤ ਤੱਕ ਵਧਾ ਦਿੱਤੀ ਹੈ। ਮੇਗਲਵਾਰ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਖਤਮ ਹੋ ਰਹੀ ਸੀ, ਜਿਸ ਤੋਂ ਬਾਅਦ ਕੇਜਰੀਵਾਲ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ।
8 ਅਗਸਤ ਨੂੰ ਅਦਾਲਤ ਨੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਅੱਜ ਤੱਕ ਵਧਾਈ ਸੀ। ਇਸ ਤੋਂ ਪਹਿਲਾਂ 10 ਜੁਲਾਈ ਨੂੰ ਅਦਾਲਤ ਨੇ ਈਡੀ ਦੀ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਕੇਜਰੀਵਾਲ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਸੀ। 17 ਮਈ ਨੂੰ ਈਡੀ ਨੇ ਸੱਤਵੀਂ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਸੀ, ਜਿਸ ਵਿੱਚ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਦੋਸ਼ੀ ਬਣਾਇਆ ਗਿਆ ਹੈ। ਇਸ ਮਾਮਲੇ ‘ਚ ਹੁਣ ਤੱਕ 18 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ, ਬੀਆਰਐੱਸ ਨੇਤਾ ਕੇ. ਕਵਿਤਾ ਹਨ। ਇਸ ਵਿੱਚ ਸੁਪਰੀਮ ਕੋਰਟ ਨੇ ਸੰਜੇ ਸਿੰਘ ਅਤੇ ਮਨੀਸ਼ ਸਿਸੋਦੀਆ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਹੈ।
ਹਿੰਦੂਸਥਾਨ ਸਮਾਚਾਰ