New Delhi: ਗਲੋਬਲ ਬਾਜ਼ਾਰ ਤੋਂ ਅੱਜ ਨਕਾਰਾਤਮਕ ਸੰਕੇਤ ਆ ਰਹੇ ਹਨ। ਪਿਛਲੇ ਸੈਸ਼ਨ ਦੌਰਾਨ ਅਮਰੀਕੀ ਬਾਜ਼ਾਰ ਗਿਰਾਵਟ ਨਾਲ ਬੰਦ ਹੋਏ। ਹਾਲਾਂਕਿ, ਅੱਜ ਡਾਓ ਜੌਂਸ ਫਿਊਚਰਜ਼ ਵਿੱਚ ਮਾਮੂਲੀ ਮਜ਼ਬੂਤੀ ਨਜ਼ਰ ਆ ਰਹੀ ਹੈ। ਅਮਰੀਕੀ ਬਾਜ਼ਾਰ ਦੀ ਤਰ੍ਹਾਂ ਯੂਰਪੀ ਬਾਜ਼ਾਰ ‘ਚ ਵੀ ਪਿਛਲੇ ਸੈਸ਼ਨ ਦੌਰਾਨ ਬਿਕਵਾਲੀ ਦਾ ਦਬਾਅ ਰਿਹਾ। ਅੱਜ ਏਸ਼ੀਆਈ ਬਾਜ਼ਾਰਾਂ ‘ਚ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ।
ਲਗਾਤਾਰ ਅੱਠ ਦਿਨਾਂ ਤੱਕ ਤੇਜ਼ੀ ਦਿਖਾਉਣ ਤੋਂ ਬਾਅਦ ਅਮਰੀਕੀ ਬਾਜ਼ਾਰ ਪਿਛਲੇ ਸੈਸ਼ਨ ਦੌਰਾਨ ਮੁਨਾਫਾ ਬੁਕਿੰਗ ਦਾ ਸ਼ਿਕਾਰ ਹੋ ਗਿਆ, ਜਿਸ ਕਾਰਨ ਵਾਲ ਸਟ੍ਰੀਟ ਸੂਚਕਾਂਕ ਲਾਲ ਨਿਸ਼ਾਨ ‘ਤੇ ਬੰਦ ਹੋਏ। ਐੱਸਐਂਡਪੀ 500 ਇੰਡੈਕਸ ਪਿਛਲੇ ਸੈਸ਼ਨ ਦੌਰਾਨ 0.20 ਫੀਸਦੀ ਦੀ ਕਮਜ਼ੋਰੀ ਨਾਲ 5,597.12 ਅੰਕਾਂ ‘ਤੇ ਬੰਦ ਹੋਇਆ। ਇਸੇ ਤਰ੍ਹਾਂ ਨੈਸਡੈਕ 0.33 ਫੀਸਦੀ ਦੀ ਗਿਰਾਵਟ ਨਾਲ 17,816.94 ਅੰਕਾਂ ਦੇ ਪੱਧਰ ‘ਤੇ ਪਿਛਲੇ ਸੈਸ਼ਨ ਦਾ ਕਾਰੋਬਾਰ ਖਤਮ ਹੋਇਆ। ਹਾਲਾਂਕਿ, ਡਾਓ ਜੌਂਸ ਫਿਊਚਰਜ਼ ਫਿਲਹਾਲ 0.09 ਫੀਸਦੀ ਮਜ਼ਬੂਤੀ ਨਾਲ 40,871.74 ਅੰਕ ਦੇ ਪੱਧਰ ‘ਤੇ ਕਾਰੋਬਾਰ ਕਰਦਾ ਨਜ਼ਰ ਆ ਰਿਹਾ ਹੈ।
ਯੂਰਪੀ ਬਾਜ਼ਾਰ ਵਿੱਚ ਵੀ ਪਿਛਲੇ ਸੈਸ਼ਨ ਦੌਰਾਨ ਲਗਾਤਾਰ ਵਿਕਰੀ ਦਾ ਦਬਾਅ ਰਿਹਾ। ਐੱਫਟੀਐੱਸਈ ਇੰਡੈਕਸ 1.01 ਫੀਸਦੀ ਡਿੱਗ ਕੇ 8,273.32 ‘ਤੇ ਬੰਦ ਹੋਇਆ। ਇਸੇ ਤਰ੍ਹਾਂ, ਸੀਏਸੀ ਸੂਚਕਾਂਕ 0.22 ਫੀਸਦੀ ਦੀ ਕਮਜ਼ੋਰੀ ਨਾਲ 7,485.73 ਅੰਕ ਦੇ ਪੱਧਰ ‘ਤੇ ਅਤੇ ਡੀਏਐਕਸ ਇੰਡੈਕਸ 0.35 ਫੀਸਦੀ ਦੀ ਗਿਰਾਵਟ ਨਾਲ 18,357.52 ਅੰਕ ਦੇ ਪੱਧਰ ‘ਤੇ ਬੰਦ ਹੋਇਆ।
ਏਸ਼ੀਆਈ ਬਾਜ਼ਾਰਾਂ ‘ਚ ਅੱਜ ਮਿਸ਼ਰਤ ਕਾਰੋਬਾਰ ਹੋ ਰਿਹਾ ਹੈ। ਏਸ਼ੀਆ ਦੇ 9 ਬਾਜ਼ਾਰਾਂ ‘ਚੋਂ 5 ਸੂਚਕਾਂਕ ਗਿਰਾਵਟ ਦੇ ਨਾਲ ਲਾਲ ‘ਚ ਕਾਰੋਬਾਰ ਕਰ ਰਹੇ ਹਨ, ਜਦਕਿ 4 ਸੂਚਕਾਂਕ ਮਜ਼ਬੂਤੀ ਨਾਲ ਹਰੇ ਨਿਸ਼ਾਨ ‘ਚ ਹਨ। ਗਿਫਟ ਨਿਫਟੀ 0.08 ਫੀਸਦੀ ਮਜ਼ਬੂਤੀ ਨਾਲ 24,738.50 ਦੇ ਪੱਧਰ ‘ਤੇ ਕਾਰੋਬਾਰ ਕਰ ਰਿਹਾ ਹੈ। ਇਸੇ ਤਰ੍ਹਾਂ ਕੋਸਪੀ ਇੰਡੈਕਸ 0.07 ਫੀਸਦੀ ਮਜ਼ਬੂਤੀ ਨਾਲ 2,698.55 ਦੇ ਪੱਧਰ ‘ਤੇ ਪਹੁੰਚ ਗਿਆ ਹੈ। ਸੈੱਟ ਕੰਪੋਜ਼ਿਟ ਇੰਡੈਕਸ 0.38 ਫੀਸਦੀ ਦੀ ਮਜ਼ਬੂਤੀ ਨਾਲ 1,333.14 ਅੰਕਾਂ ਦੇ ਪੱਧਰ ‘ਤੇ ਅਤ ੇਜਕਾਰਤਾ ਕੰਪੋਜ਼ਿਟ ਇੰਡੈਕਸ 0.36 ਫੀਸਦੀ ਚੜ੍ਹਕੇ 7,561.40 ਅੰਕਾਂ ‘ਤੇ ਕਾਰੋਬਾਰ ਕਰਦੇ ਨਜ਼ਰ ਆਏ ਹਨ।
ਦੂਜੇ ਪਾਸੇ ਨਿੱਕੇਈ ਇੰਡੈਕਸ 0.24 ਫੀਸਦੀ ਦੀ ਕਮਜ਼ੋਰੀ ਨਾਲ 37,970.60 ਅੰਕ ਦੇ ਪੱਧਰ ‘ਤੇ, ਸਟ੍ਰੇਟਸ ਟਾਈਮਜ਼ ਇੰਡੈਕਸ 0.32 ਫੀਸਦੀ ਡਿੱਗ ਕੇ 3,359.41 ਅੰਕ ਦੇ ਪੱਧਰ ‘ਤੇ, ਹੈਂਗ ਸੇਂਗ ਇੰਡੈਕਸ ‘ਚ ਅੱਜ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਫਿਲਹਾਲ ਇਹ ਸੂਚਕਾਂਕ 165.55 ਅੰਕ ਜਾਂ 0.95 ਫੀਸਦੀ ਡਿੱਗ ਕੇ 17,345.53 ਅੰਕਾਂ ਦੇ ਪੱਧਰ ‘ਤੇ ਕਾਰੋਬਾਰ ਕਰਦਾ ਦਿਖਾਈ ਦਿੱਤਾ ਹੈ। ਤਾਈਵਾਨ ਵੇਟਿਡ ਇੰਡੈਕਸ 185.70 ਅੰਕ ਜਾਂ 0.83 ਫੀਸਦੀ ਡਿੱਗ ਕੇ 22,243.40 ‘ਤੇ ਅਤੇ ਸ਼ੰਘਾਈ ਕੰਪੋਜ਼ਿਟ ਇੰਡੈਕਸ 0.40 ਫੀਸਦੀ ਡਿੱਗ ਕੇ 2,855.35 ਅੰਕ ਦੇ ਪੱਧਰ ‘ਤੇ ਕਾਰੋਬਾਰ ਕਰਦਾ ਨਜ਼ਰ ਆਇਆ ਹੈ।
ਹਿੰਦੂਸਥਾਨ ਸਮਾਚਾਰ