Ludhiana News: ਲੁਧਿਆਣਾ ਵਿੱਚ ਸੌਂਦੇ ਸਮੇਂ ਇੱਕ ਔਰਤ ਤਿੰਨ ਮੰਜ਼ਿਲਾ ਇਮਾਰਤ ਤੋਂ ਡਿੱਗ ਗਈ। ਹਾਦਸੇ ਵਿੱਚ ਉਸ ਦੀਆਂ ਦੋਵੇਂ ਲੱਤਾਂ ਬੁਰੀ ਤਰ੍ਹਾਂ ਟੁੱਟ ਗਈਆਂ। ਉਸ ਦੀਆਂ ਚੀਕਾਂ ਸੁਣ ਕੇ ਆਸ-ਪਾਸ ਦੇ ਲੋਕ ਅਤੇ ਉਸ ਦਾ ਪਤੀ ਮੌਕੇ ‘ਤੇ ਪਹੁੰਚ ਗਏ। ਲੋਕਾਂ ਦੀ ਮਦਦ ਨਾਲ ਔਰਤ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ। ਔਰਤ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਤੁਰੰਤ ਪੀ. ਜੀ. ਆਈ. ਰੈਫਰ ਕਰ ਦਿੱਤਾ। ਜ਼ਖਮੀ ਔਰਤ ਦਾ ਨਾਂ ਉਜਾਲਾ ਹੈ।
ਜਾਣਕਾਰੀ ਦਿੰਦਿਆਂ ਜ਼ਖਮੀ ਉਜਾਲਾ ਦੇ ਪਤੀ ਅਮਿਤ ਨੇ ਦੱਸਿਆ ਕਿ ਉਹ ਅਬਦੁੱਲਾਪੁਰ ਕਾਲੋਨੀ ‘ਚ ਰਹਿੰਦਾ ਹੈ। 6 ਮਹੀਨੇ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ। ਬੀਤੀ ਦੇਰ ਸ਼ਾਮ ਵੇਲੇ ਉਸ ਦੀ ਪਤਨੀ ਉਜਾਲਾ ਤੀਜੀ ਮੰਜ਼ਿਲ ’ਤੇ ਮੰਜੇ ’ਤੇ ਲੇਟ ਕੇ ਮੋਬਾਈਲ ਚਲਾ ਰਹੀ ਸੀ। ਅਚਾਨਕ ਉਸਨੂੰ ਨੀਂਦ ਆ ਗਈ। ਇਸ ਦੌਰਾਨ ਉਹ ਸੁੱਤੀ ਪਈ ਤਿੰਨ ਮੰਜ਼ਿਲਾ ਇਮਾਰਤ ਤੋਂ ਡਿੱਗ ਪਈ। ਅਮਿਤ ਨੇ ਦੱਸਿਆ ਕਿ ਉਹ ਖੁਦ ਤੀਜੀ ਮੰਜ਼ਿਲ ‘ਤੇ ਮੰਜੇ ‘ਤੇ ਲੇਟਿਆ ਹੋਇਆ ਸੀ। ਜਦੋਂ ਉਜਾਲਾ ਨੀਂਦ ਤੋਂ ਜਾਗ ਕੇ ਹੇਠਾਂ ਜਾਣ ਲੱਗੀ ਤਾਂ ਛੱਤ ਤੋਂ ਡਿੱਗ ਪਈ। ਸਿਵਲ ਹਸਪਤਾਲ ਵਿੱਚ ਇਲਾਜ ਦੌਰਾਨ ਡਾਕਟਰਾਂ ਨੇ ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਹੈ, ਜਿੱਥੇ ਹੁਣ ਉਸ ਦਾ ਆਪਰੇਸ਼ਨ ਕੀਤਾ ਜਾਵੇਗਾ।
ਹਿੰਦੂਸਥਾਨ ਸਮਾਚਾਰ