New Delhi: ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਦੇ ਡਾਇਰੈਕਟਰ ਨੇ ਕੋਲਕਾਤਾ ਵਿੱਚ ਜੂਨੀਅਰ ਡਾਕਟਰ ਨਾਲ ਜਬਰ ਜ਼ਨਾਹ ਅਤੇ ਹੱਤਿਆ ਦੇ ਮਾਮਲੇ ਵਿੱਚ ਹੜਤਾਲ ਕਰ ਰਹੇ ਡਾਕਟਰਾਂ ਨੂੰ ਕੰਮ ‘ਤੇ ਵਾਪਸ ਆਉਣ ਦੀ ਅਪੀਲ ਕੀਤੀ ਹੈ। ਇਸਦੇ ਨਾਲ ਹੀ ਡਾਕਟਰਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ। ਡਾਇਰੈਕਟਰ ਨੇ ਸਮੂਹ ਡਾਕਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਮਰੀਜ਼ਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਕੰਮ ‘ਤੇ ਵਾਪਸ ਆਉਣ। ਉੱਥੇ ਹੀ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਹੜਤਾਲ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ।
ਏਮਜ਼, ਨਵੀਂ ਦਿੱਲੀ ਦੇ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਨੇ ਇਸ ਮਾਮਲੇ ਵਿੱਚ ਕਿਹਾ ਕਿ ਉਹ ਮਰੀਜ਼ਾਂ ਦੀ ਦੇਖਭਾਲ ਪ੍ਰਤੀ ਆਪਣੀ ਅਟੁੱਟ ਵਚਨਬੱਧਤਾ ਨੂੰ ਦਰਸਾਉਣ ਲਈ ਬੁੱਧਵਾਰ ਨੂੰ ਜੰਤਰ-ਮੰਤਰ ਤੋਂ ਓਪੀਡੀ ਸੇਵਾਵਾਂ ਦਿੰਦੇ ਰਹੇ ਅਤੇ ਵਿਰੋਧ ਪ੍ਰਦਰਸ਼ਨ ਕਰਦੇ ਰਹੇ। ਏਮਜ਼ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਨੇ ਰਿਲੀਜ਼ ਵਿੱਚ ਕਿਹਾ, “ਆਰਜੀ ਕਰ ਐਮਸੀਐਂਡਐਚ ਅਤੇ ਸਬੰਧਤ ਮੁੱਦਿਆਂ ‘ਤੇ ਨੋਟਿਸ ਲੈਣ ਅਤੇ ਹਾਲ ਹੀ ਦੇ ਫੈਸਲੇ ਲਈ ਸੁਪਰੀਮ ਕੋਰਟ ਦਾ ਧੰਨਵਾਦ ਕਰਦੇ ਹਨ। ਅਸੀਂ ਆਪਣੇ ਸਿਹਤ ਪੇਸ਼ੇਵਰਾਂ ਨੂੰ ਪ੍ਰਭਾਵਿਤ ਕਰਨ ਵਾਲੇ ਭੱਖਦੇ ਮੁੱਦਿਆਂ ਵੱਲ ਅਦਾਲਤ ਦੇ ਧਿਆਨ ਦੀ ਸ਼ਲਾਘਾ ਕਰਦੇ ਹਾਂ। ਬੁੱਧਵਾਰ ਨੂੰ ਆਰਐਮਐਲ, ਸਫਦਰਜੰਗ ਹਸਪਤਾਲ, ਏਮਜ਼ ਅਤੇ ਲੇਡੀ ਹਾਰਡਿੰਗ, ਜੀਬੀ ਪੰਤ ਹਸਪਤਾਲ ਦੇ ਡਾਕਟਰ ਵਿਰੋਧ ਕਰਨ ਲਈ ਜੰਤਰ-ਮੰਤਰ ਪਹੁੰਚੇ।
ਹਿੰਦੂਸਥਾਨ ਸਮਾਚਾਰ