Mumbai News: ਮਹਾਰਾਸ਼ਟਰ ਦੇ ਬਦਲਾਪੁਰ ‘ਚ ਦੋ ਨਾਬਾਲਗ ਲੜਕੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਦਾ ਬੰਬੇ ਹਾਈ ਕੋਰਟ ਨੇ ਖੁਦ ਨੋਟਿਸ ਲਿਆ ਹੈ। ਅੱਜ ਜਸਟਿਸ ਰੇਵਤੀ ਮੋਹਿਤੇ ਡੇਰੇ ਅਤੇ ਜਸਟਿਸ ਪ੍ਰਿਥਵੀਰਾਜ ਚਵਾਨ ਦੀ ਡਿਵੀਜ਼ਨ ਬੈਂਚ ਵੱਲੋਂ ਇਸ ਦੀ ਸੁਣਵਾਈ ਕੀਤੀ ਜਾਵੇਗੀ। ਬਦਲਾਪੁਰ ਦੇ ਇਕ ਸਕੂਲ ‘ਚ ਸਫਾਈ ਕਰਮੀ ‘ਤੇ ਦੋ ਲੜਕੀਆਂ ਦਾ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਲੱਗਾ ਹੈ।
ਇਸ ਘਟਨਾ ਦਾ ਖੁਲਾਸਾ ਕਰੀਬ ਦਸ ਦਿਨ ਪਹਿਲਾਂ ਹੋਇਆ ਸੀ। ਇਸ ਤੋਂ ਬਾਅਦ ਮੁੰਬਈ ਨਾਲ ਲੱਗਦੇ ਠਾਣੇ ਜ਼ਿਲ੍ਹੇ ਦੇ ਬਦਲਾਪੁਰ ਸ਼ਹਿਰ ‘ਚ ਮੰਗਲਵਾਰ ਨੂੰ ਦਿਨ ਭਰ ਲੋਕਾਂ ਨੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਰੇਲ ਗੱਡੀਆਂ ਦੀ ਆਵਾਜਾਈ ਵੀ ਰੋਕ ਦਿੱਤੀ ਸੀ। ਇਸ ਘਟਨਾ ਤੋਂ ਦੁਖੀ ਅਤੇ ਗੁੱਸੇ ‘ਚ ਆਏ ਲੋਕ ਮੁਲਜ਼ਮ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਧਰਨੇ ‘ਤੇ ਬੈਠੇ ਹਨ।
ਹਿੰਦੂਸਥਾਨ ਸਮਾਚਾਰ