Kolkata News: ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਆਰਜੀ ਕਰ ਮੈਡੀਕਲ ਅਤੇ ਹਸਪਤਾਲ ਵਿੱਚ ਸਿਖਿਆਰਥੀ ਮਹਿਲਾ ਡਾਕਟਰ ਨਾਲ ਜਬਰ ਜ਼ਨਾਹ ਅਤੇ ਹੱਤਿਆ ਦੇ ਮਾਮਲੇ ਵਿੱਚ ਪੀੜਤਾ ਦਾ ਨਾਮ ਉਜਾਗਰ ਕਰਨ ਵਾਲਿਆਂ ਵਿਰੁੱਧ ਪੁਲਿਸ ਤੇਜ਼ੀ ਨਾਲ ਕਾਰਵਾਈ ਕਰ ਰਹੀ ਹੈ। 200 ਤੋਂ ਵੱਧ ਲੋਕਾਂ ਨੂੰ ਨੋਟਿਸ ਭੇਜੇ ਗਏ ਹਨ। ਇਸ ਮੁੱਦੇ ‘ਤੇ ਕੋਲਕਾਤਾ ਦੇ ਪੁਲਿਸ ਕਮਿਸ਼ਨਰ ਵਿਨੀਤ ਗੋਇਲ ਫਸਦੇ ਨਜ਼ਰ ਆ ਰਹੇ ਹਨ।
ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਇਸ ‘ਤੇ ਵੱਡਾ ਸਵਾਲ ਖੜ੍ਹਾ ਕੀਤਾ ਹੈ। ਬੀਜੇਪੀ ਨੇਤਾ ਅਮਿਤ ਮਾਲਵੀਆ ਨੇ ਵੀਰਵਾਰ ਨੂੰ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸ਼ੇਅਰ ਕਰਕੇ ਉਨ੍ਹਾਂ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਅਮਿਤ ਮਾਲਵੀਆ ਨੇ ਐਕਸ ‘ਤੇ ਪੁੱਛਿਆ ਹੈ ਕਿ ਕੀ ਸੁਪਰੀਮ ਕੋਰਟ ਕੋਲਕਾਤਾ ਪੁਲਿਸ ਦੇ ਉੱਚ ਅਧਿਕਾਰੀ ਨੂੰ ਗਾਈਡਲਾਈਨਜ਼ ਦੀ ਉਲੰਘਣਾ ਲਈ ਫਟਕਾਰ ਲਗਾਏਗ ? ਉਨ੍ਹਾਂ ਇਹ ਵੀ ਮੰਗ ਕੀਤੀ ਹੈ ਕਿ ਇਸ ਮਾਮਲੇ ਵਿੱਚ ਵਿਨੀਤ ਗੋਇਲ ਤੋਂ ਪੁੱਛਗਿੱਛ ਵੀ ਹੋਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ ਸੁਪਰੀਮ ਕੋਰਟ ਵਿੱਚ ਕੱਲ੍ਹ ਨੂੰ ਹੋਣੀ ਹੈ।
ਹਿੰਦੂਸਥਾਨ ਸਮਾਚਾਰ