Kolkata Doctor Rape-Murder:ਪੱਛਮੀ ਬੰਗਾਲ ਦੇ ਸਿਹਤ ਵਿਭਾਗ ਨੇ ਨੈਸ਼ਨਲ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਪ੍ਰਿੰਸੀਪਲ ਵਜੋਂ ਸੰਦੀਪ ਘੋਸ਼ ਦੀ ਨਿਯੁਕਤੀ ਨੂੰ ਰੱਦ ਕਰ ਦਿੱਤਾ ਅਤੇ ਸੁਹਿਰਾਤਾ ਪਾਲ ਨੂੰ ਆਰ.ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਪ੍ਰਿੰਸੀਪਲ ਦੇ ਅਹੁਦੇ ਤੋਂ ਹਟਾ ਦਿੱਤਾ।
ਪੱਛਮੀ ਬੰਗਾਲ ਸਰਕਾਰ ਨੇ ਇਹ ਜਾਣਕਾਰੀ ਦਿੰਦੇ ਹੋਏ ਇੱਕ ਨੋਟਿਫਿਕੇਸ਼ਨ ਜਾਰੀ ਕੀਤੀ ਹੈ। ਖਬਰਾਂ ਮੁਤਾਬਕ ਮਾਨਸ ਕੁਮਾਰ ਬੰਦੋਪਾਧਿਆਏ ਨੂੰ ਆਰ.ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਨਵਾਂ ਪ੍ਰਿੰਸੀਪਲ ਨਿਯੁਕਤ ਕੀਤਾ ਗਿਆ ਹੈ।
West Bengal Health Department cancels the appointment of Sandip Ghosh as the Principal of National Medical College & Hospital, also removes Suhrita Paul from the post of Principal of RG Kar Medical College & Hospital. Manas Kumar Bandyopadhyay appointed as Principal of RG Kar… pic.twitter.com/j44TzouZ4S
— ANI (@ANI) August 21, 2024
ਦੱਸ ਦੇਈਏ ਕਿ ਸੀਬੀਆਈ ਨੇ ਸੰਦੀਪ ਘੋਸ਼ ਤੋਂ ਘੰਟਿਆਂ ਤੱਕ ਪੁੱਛਗਿੱਛ ਕੀਤੀ। ਜਿਸ ਤੋਂ ਬਾਅਦ ਅੱਜ ਉਨ੍ਹਾਂ ਦੀ ਨਿਯੁਕਤੀ ਰੱਦ ਕਰ ਦਿੱਤੀ ਗਈ। ਦਰਅਸਲ, ਸੰਦੀਪ ਘੋਸ਼ ਦਾ ਨਾਮ ਆਰ.ਜੀ. ਕਰ ਮੈਡੀਕਲ ਕਾਲਜ ਵਿੱਚ ਕੰਮ ਕਰਨ ਵਾਲੀ ਇੱਕ ਮਹਿਲਾ ਡਾਕਟਰ ਨਾਲ ਰੇਪ ਅਤੇ ਕਤਲ ਦੀ ਘਟਨਾ ਤੋਂ ਬਾਅਦ ਸੁਰਖੀਆਂ ਵਿੱਚ ਆਇਆ। ਡਾਕਟਰਾਂ ਤੇ ਵਿਦਿਆਰਥੀਆਂ ਨੇ ਦੋਸ਼ ਲਾਇਆ ਕਿ ਸੰਦੀਪ ਬਹੁਤ ‘ਪ੍ਰਭਾਵਸ਼ਾਲੀ’ ਵਿਅਕਤੀ ਸੀ। ਕਈ ਲੋਕਾਂ ਨੇ ਖਦਸ਼ਾ ਪ੍ਰਗਟਾਇਆ ਸੀ ਕਿ ਉਹ ਜਾਂਚ ਪ੍ਰਕਿਰਿਆ ਨੂੰ ਪ੍ਰਭਾਵਿਤ ਕਰ ਸਕਦਾ ਹੈ। ਆਰ.ਜੀ. ਕਰ ਵੱਲੋਂ ਹੀ ਉਨ੍ਹਾਂ ਦੇ ਅਸਤੀਫੇ ਦੀ ਮੰਗ ਉਠਾਈ ਗਈ ਸੀ।
ਇਸ ਦੌਰਾਨ 12 ਅਗਸਤ ਨੂੰ ਸੰਦੀਪ ਨੇ ਮੀਡੀਆ ਦੇ ਸਾਹਮਣੇ ਆਪਣੇ ਅਸਤੀਫੇ ਦਾ ਐਲਾਨ ਕੀਤਾ ਅਤੇ ਸਿਹਤ ਭਵਨ ਜਾ ਕੇ ਵੀ ਆਪਣਾ ਅਸਤੀਫਾ ਸੌਂਪ ਦਿੱਤਾ। ਸੰਦੀਪ ਨੇ ਆਰ.ਜੀ. ਕਰ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਅਤੇ ਪ੍ਰੋਫੈਸਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ ਕੁਝ ਸਮੇਂ ਬਾਅਦ ਸਿਹਤ ਵਿਭਾਗ ਨੇ ਉਨ੍ਹਾਂ ਨੂੰ ਨੈਸ਼ਨਲ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਦੇ ਅਹੁਦੇ ‘ਤੇ ਨਿਯੁਕਤ ਕਰ ਦਿੱਤਾ। ਇਸ ਨੂੰ ਲੈ ਕੇ ਭਾਰੀ ਵਿਰੋਧ ਪ੍ਰਦਰਸ਼ਨ ਹੋਏ ਅਤੇ ਹਾਈਕੋਰਟ ਦੀ ਫਟਕਾਰ ਤੋਂ ਬਾਅਦ ਉਨ੍ਹਾਂ ਨੂੰ ਲੰਬੀ ਛੁੱਟੀ ‘ਤੇ ਭੇਜ ਦਿੱਤਾ ਗਿਆ।
ਹਿੰਦੂਸਥਾਨ ਸਮਾਚਾਰ