Chandigarh News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜੇਲ੍ਹ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹੋਈ ਇੰਟਰਵਿਊ ਦੀ ਵੀਡੀਓ ‘ਤੇ ਸੂਓ ਮੋਟੋ ਨੋਟਿਸ ਲਿਆ ਹੈ। ਜਿਸ ਵਿੱਚ ਰਾਜਸਥਾਨ ਸਰਕਾਰ ਵੂੰ ਵੀ ਧਿਰ ਬਣਾਇਆ ਗਿਆ ਹੈ। ਅਤੇ ਰਾਜਸਥਾਨ ਸਰਕਾਰ ਖੁਲਾਫ ਨੋਟਿਸ ਲੈਂਦਿਾਂ ਹੋਏ ਜਵਾਬ ਤਲਬ ਕੀਤਾ ਹੈ। ਕੋਰਟ ਨੇ ਅਗਲੇਰੀ ਸੁਣਵਾਈ 5 ਸਤੰਬਰ ਨੂੰ ਤੈਅ ਕੀਤੀ ਹੈ। ਅਤੇ ਐਡਵੋਕੇਟ ਜਨਰਲ (ਏਜੀ) ਨੂੰ ਵੀਡਿਓ ਕਾਨਫਰੰਸਿਗ (ਵੀਸੀ) ਰਾਹੀਂ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਹਾਈ ਕੋਰਟ ਦੇ ਜਸਟਿਸ ਅਨੁਪੇਂਦਰ ਗਰੇਵਾਲ ਤੇ ਜਸਟਿਸ ਲੁਪਿਤਾ ਬੈਨਰਜੀ ’ਤੇ ਆਧਾਰਤ ਬੈਂਚ ਨੇ ਇਹ ਹੁਕਮ ਕੋਰਟ ਮਿੱਤਰ ਵੱਲੋਂ ਦਾਖ਼ਲ ਇਕ ਅਰਜ਼ੀ ’ਤੇ ਦਿੱਤਾ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੁਆਰਾ ਗਠਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੁਆਰਾ ਇਹ ਖੁਲਾਸਾ ਕਰਨ ਤੋਂ ਬਾਅਦ ਇਹ ਘਟਨਾ ਸਾਹਮਣੇ ਆਈ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪਹਿਲੀ ਇੰਟਰਵਿਊ “ਅਪਰਾਧ ਅਤੇ ਅਪਰਾਧੀਆਂ ਦੀ ਵਡਿਆਈ” ਉਦੋਂ ਹੋਈ ਸੀ ਜਦੋਂ ਉਹ ਪੰਜਾਬ ਦੇ ਖਰੜ ਵਿੱਚ ਅਪਰਾਧ ਜਾਂਚ ਏਜੰਸੀ (ਸੀਆਈਏ) ਦੇ ਕੰਪਲੈਕਸ ਵਿੱਚ ਸੀ। ਦੂਜੀ ਇੰਟਰਵਿਊ ਰਾਜਸਥਾਨ ਦੀ ਜੇਲ ਜੈਪੁਰ ਵਿੱਚ ਹੋਈ। ਇਸ ’ਤੇ ਹਾਈ ਕੋਰਟ ਨੇ ਉਨ੍ਹਾਂ ਮੁਲਾਜ਼ਮਾਂ ਦੀ ਪਛਾਣ ਕਰ ਕੇ ਕਾਰਵਾਈ ਕਰਨ ਦਾ ਹੁਕਮ ਦਿੱਤਾ ਹੈ ਜਿਨ੍ਹਾਂ ਨੇ ਇਸ ਇੰਟਰਵਿਊ ਨੂੰ ਕਰਵਾਉਣ ’ਚ ਭੂਮਿਕਾ ਨਿਭਾਈ ਸੀ। ਹਾਈ ਕੋਰਟ(High Court) ਨੇ ਸੁਣਵਾਈ ਦੌਰਾਨ ਕਿਹਾ ਸੀ ਕਿ ਇਸ ’ਚ ਕੋਈ ਸ਼ੱਕ ਨਹੀਂ ਹੈ ਕਿ ਪੰਜਾਬ ਪੁਲਸ ਦੇਸ਼ ਦੀ ਬਿਹਤਰੀਨ ਪੁਲਸ ਹੈ। ਹਾਲਾਂਕਿ ਇਸ ’ਚ ਕੁਝ ਕਾਲੀਆਂ ਭੇਡਾਂ ਵੀ ਲੁਕੀਆਂ ਹਨ ਜੋ ਇਸ ਦਾ ਅਕਸ ਮਿੱਟੀ ’ਚ ਮਿਲਾ ਰਹੀਆਂ ਹਨ। ਅਜਿਹੀਆਂ ਕਾਲੀਆਂ ਭੇਡਾਂ ਨੂੰ ਲੱਭ ਕੇ ਵੱਖ ਕਰਨਾ ਪਵੇਗਾ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਣਵਾਈ ਦੌਰਾਨ ਪੰਜਾਬ ਦੇ ਡੀਜੀਪੀ ਨੂੰ ਹਲਫ਼ਨਾਮਾ ਦਾਇਰ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ। ਕਿ ਪੰਜਾਬ ਸੂਬੇ ਤੋਂ ਗਵਾਹਾਂ ਨੂੰ ਫਿਰੌਤੀ, ਅਗਵਾ ਕਰਨ ਅਤੇ ਧਮਕੀਆਂ ਦੇਣ ਵਾਲੀਆਂ ਕਾਲਾਂ, ਫਿਰੌਤੀ ਲਈ ਕਾਲਾਂ, ਅਗਵਾ ਕਰਨ ਅਤੇ ਧਮਕਾਉਣ ਵਾਲਿਆਂ ਕਾਲਾਂ ਸਭ ਤੋਂ ਵੱਧ ਪੰਜਾਬ ਤੋਂ ਕੀਤੀਾਂ ਗਈਆਂ ਹਨ। ਅਤੇ ਉਹਨ੍ਹਾਂ ਮਾਮਲਿਆਂ ਵਿੱਚ ਅਜੇ ਤੱਕ ਕੀ ਕਾਰਵਾਈ ਕੀਤੀ ਗਈ ਸੀ।