Kolkata Case: ਕੋਲਕਾਤਾ ਰੇਪ-ਕਤਲ ਮਾਮਲੇ ਦੀ ਸੁਪਰੀਮ ਕੋਰਟ ‘ਚ ਅੱਜ ਮੁੜ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਨੂੰ ਡਿਊਟੀ ‘ਤੇ ਪਰਤਣ ਦੀ ਅਪੀਲ ਕੀਤੀ। ਸੁਪਰੀਮ ਕੋਰਟ ਨੇ ਕਿਹਾ ਕਿ ਲੋਕ ਤੁਹਾਡਾ ਇੰਤਜ਼ਾਰ ਕਰ ਰਹੇ ਹਨ। ਜੇਕਰ ਤੁਸੀਂ ਡਿਊਟੀ ‘ਤੇ ਨਹੀਂ ਪਰਤੋਗੇ ਤਾਂ ਕੰਮ ਕਿਵੇਂ ਹੋਵੇਗਾ?
ਇਸ ਦੇ ਨਾਲ ਹੀ, ਸੀਬੀਆਈ ਅਤੇ ਕੋਲਕਾਤਾ ਪੁਲਸ ਨੇ ਸੀਲਬੰਦ ਲਿਫ਼ਾਫ਼ਿਆਂ ਵਿੱਚ ਆਪਣੀ-ਆਪਣੀ ਸਟੇਟਸ ਰਿਪੋਰਟ ਸੁਪਰੀਮ ਕੋਰਟ ਨੂੰ ਸੌਂਪ ਦਿੱਤੀ। ਸੀਬੀਆਈ ਨੇ ਆਪਣੀ ਸਟੇਟਸ ਰਿਪੋਰਟ ਵਿੱਚ ਕੋਲਕਾਤਾ ਪੁਲਸ ਦੀ ਲਾਪਰਵਾਹੀ ਦਾ ਜ਼ਿਕਰ ਕੀਤਾ ਹੈ। ਸਟੇਟਸ ਰਿਪੋਰਟ ‘ਚ ਦੱਸਿਆ ਗਿਆ ਕਿ ਕ੍ਰਾਈਮ ਸੀਨ ਨਾਲ ਛੇੜਛਾੜ ਕੀਤੀ ਗਈ ਹੈ। ਇਸ ਮਾਮਲੇ ‘ਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਪੀੜਤਾ ਦੇ ਅੰਤਿਮ ਸੰਸਕਾਰ ਤੋਂ ਬਾਅਦ ਮਾਮਲੇ ‘ਚ ਐੱਫ.ਆਈ.ਆਰ. ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਘਟਨਾ ਦੀ ਜਾਣਕਾਰੀ ਪੀੜਤ ਪਰਿਵਾਰ ਨੂੰ ਦੇਰ ਨਾਲ ਦਿੱਤੀ ਗਈ। ਪਰਿਵਾਰ ਨੂੰ ਖੁਦਕੁਸ਼ੀ ਬਾਰੇ ਪਹਿਲਾਂ ਸੂਚਿਤ ਕੀਤਾ ਗਿਆ ਸੀ, ਰਿਪੋਰਟ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ ਇਸ ਘਿਨਾਉਣੀ ਘਟਨਾ ਨੂੰ ਲੁਕਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਦੇ ਨਾਲ ਹੀ ਸੀਬੀਆਈ ਦੀ ਸਟੇਟਸ ਰਿਪੋਰਟ ਵਿੱਚ ਹਸਪਤਾਲ ਪ੍ਰਸ਼ਾਸਨ ਦੇ ਉਦਾਸੀਨ ਰਵੱਈਏ ਨੂੰ ਵੀ ਉਜਾਗਰ ਕੀਤਾ ਗਿਆ ਹੈ। ਦੱਸ ਦੇਈਏ ਕਿ ਕੋਲਕਾਤਾ ਵਿੱਚ ਮੌਜੂਦ ਸੀਬੀਆਈ ਦੀ ਇੱਕ ਟੀਮ ਨੇ ਐਡੀਸ਼ਨਲ ਡਿਟੈਕਟਰ ਅਤੇ ਡੀਐਸਪੀ ਦੀ ਅਗਵਾਈ ਵਿੱਚ ਇਹ ਰਿਪੋਰਟ ਤਿਆਰ ਕੀਤੀ ਹੈ।
ਇਸ ਦੇ ਨਾਲ ਹੀ ਕੋਲਕਾਤਾ ਪੁਲਸ ਨੇ ਇਸ ਮਾਮਲੇ ਦੀ ਸਟੇਟਸ ਰਿਪੋਰਟ ਵੀ ਸੁਪਰੀਮ ਕੋਰਟ ਵਿੱਚ ਦਾਖ਼ਲ ਕੀਤੀ ਹੈ। ਕੋਲਕਾਤਾ ਪੁਲਸ ਨੇ ਆਪਣੀ ਰਿਪੋਰਟ ਵਿੱਚ ਸਪਸ਼ਟੀਕਰਨ ਪੇਸ਼ ਕੀਤਾ ਹੈ। ਕੋਲਕਾਤਾ ਪੁਲਸ ਨੇ ਸੀਬੀਆਈ ਦੀ ਲਾਪਰਵਾਹੀ ਦੇ ਦੋਸ਼ਾਂ ਨੂੰ ਝੂਠਾ ਕਰਾਰ ਦਿੱਤਾ ਹੈ।
ਹਿੰਦੂਸਥਾਨ ਸਮਾਚਾਰ