Chandigarh News: ਪੰਜਾਬ ਪੁਲਸ ਨੂੰ ਨਾਭਾ ਜੇਲ ਬ੍ਰੇਕ ਮਾਮਲੇ ‘ਚ ਵੱਡੀ ਕਾਮਯਾਬੀ ਮਿਲੀ ਹੈ। ਪੰਜਾਬ ਪੁਲਸ ਇਸ ਮਾਮਲੇ ਦੇ ਮੁੱਖ ਮੁਲਜ਼ਮ ਨੂੰ ਭਾਰਤ ਲਿਆ ਰਹੀ ਹੈ। ਦੱਸ ਦੇਈਏ ਕਿ ਨਾਭਾ ਜੇਲ ਬ੍ਰੇਕ ਕਾਂਡ ਦਾ ਮੁੱਖ ਦੋਸ਼ੀ ਮਾਸਟਰਮਾਈਂਡ ਰਮਨਜੀਤ ਸਿੰਘ ਰੋਮੀ ਹੈ। ਹਾਂਗਕਾਂਗ ਤੋਂ ਉਸ ਦੀ ਹਵਾਲਗੀ ਦੀ ਮਨਜ਼ੂਰੀ ਮਿਲ ਗਈ ਹੈ। ਜਿਸ ਤੋਂ ਬਾਅਦ ਪੰਜਾਬ ਪੁਲਸ ਦੀ ਟੀਮ ਉਸ ਨੂੰ ਦਿੱਲੀ ਲੈ ਕੇ ਆ ਰਹੀ ਹੈ। ਇਸ ਮਾਮਲੇ ਦੇ ਮੁੱਖ ਦੋਸ਼ੀ ਨੂੰ ਅੱਜ ਸ਼ਾਮ ਨੂੰ ਦਿੱਲੀ ਏਅਰਪੋਰਟ ‘ਤੇ ਪੰਜਾਬ ਪੁਲਿਸ ਦੀਆਂ ਸੁਰੱਖਿਆ ਏਜੰਸੀਆਂ ਵੱਲੋਂ ਕੀਤੀ ਗਈ ਮੁਹਿੰਮ ਤਹਿਤ ਭਾਰਤ ਲਿਆਂਦਾ ਜਾ ਰਿਹਾ ਹੈ।
6 ਕੈਦੀ ਜੇਲ੍ਹ ਵਿੱਚੋਂ ਹੋਏ ਸਨ ਫਰਾਰ
ਦੱਸ ਦੇਈਏ ਕਿ ਸਾਲ 2016 ਵਿੱਚ ਨਾਭਾ ਜੇਲ੍ਹ ਬ੍ਰੇਕ ਕਾਂਡ ਵਾਪਰਿਆ ਸੀ। ਜਿਸ ਵਿੱਚ 6 ਅਪਰਾਧੀ ਫਰਾਰ ਹੋ ਗਏ ਸਨ। ਜਿਨ੍ਹਾਂ ਵਿੱਚ 2 ਅੱਤਵਾਦੀ ਅਤੇ 4 ਵੱਡੇ ਗੈਂਗਸਟਰ ਸ਼ਾਮਲ ਸਨ। ਜੇਲ ਬਰੇਕ ਦੌਰਾਨ ਫਰਾਰ ਹੋਏ ਖਾਲਿਸਤਾਨੀ ਲਿਬਰੇਸ਼ਨ ਫੋਰਸ ਦੇ ਮੁਖੀ ਹਰਮਿੰਦਰ ਸਿੰਘ ਮਿੰਟੂ ਨੂੰ ਪੁਲਸ ਨੇ ਕੁਝ ਘੰਟਿਆਂ ‘ਚ ਹੀ ਗ੍ਰਿਫਤਾਰ ਕਰ ਲਿਆ। ਇਸ ਮਾਮਲੇ ਵਿੱਚ ਸ਼ਾਮਲ ਮੁੱਖ ਮੁਲਜ਼ਮ ਗੈਂਗਸਟਰ ਵਿੱਕੀ ਗੌਂਡਰ ਇੱਕ ਪੁਲਸ ਮੁਕਾਬਲੇ ਵਿੱਚ ਮਾਰਿਆ ਗਿਆ ਸੀ।
ਹਿੰਦੂਸਥਾਨ ਸਮਾਚਾਰ