Chandigarh News: ਪੰਜਾਬ ਕਾਂਗਰਸ ਨੇ ਈਡੀ ਦਫ਼ਤਰ ਨੇੜੇ ਧਰਨਾ ਦੇ ਕੇ ਕੇਂਦਰ ਸਰਕਾਰ ‘ਤੇ ਹਮਲਾ ਬੋਲਿਆ। ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜ ਵੜਿੰਗ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਲੋਕਾਂ ਦੇ ਹਿੱਤਾਂ ਦੀ ਗੱਲ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਕਾਂਗਰਸ ਸੇਬੀ (SEBI) ਦੀ ਮਿਲੀਭੁਗਤ ਨਾਲ ਸਟਾਕ ਵਪਾਰ ਵਿੱਚ ਹੋ ਰਹੇ ਮੈਗਾ ਘੁਟਾਲੇ ਦੇ ਦੋਸ਼ਾਂ ਦੀ ਜਾਂਚ ਲਈ ਜੇਪੀਸੀ ਦੇ ਗਠਨ ਦੀ ਮੰਗ ਕਰਦੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਭ੍ਰਿਸ਼ਟਾਚਾਰ ਵਿੱਚ ਲਿਪਤ ਦਸਿਆ। ਇਸ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਦਸ ਦਇਏ ਕਿ ਵੀਰਵਾਰ ਨੂੰ ਕਾਂਗਰਸ ਪਾਰਟੀ ਦੇ ਆਗੂ ਅਤੇ ਵਰਕਰ ਚੰਡੀਗੜ੍ਹ ਦੇ ਸੈਕਟਰ 17 ਸਥਿਤ ਈਡੀ ਦਫ਼ਤਰ ਵਿੱਚ ਧਰਨਾ ਦੇਣ ਲਈ ਪੁੱਜੇ। ਉਨ੍ਹਾਂ ਦੇ ਧਰਨੇ ਤੋਂ ਪਹਿਲਾਂ ਹੀ ਵੱਡੀ ਗਿਣਤੀ ਵਿੱਚ ਪੁਲਸ ਮੌਕੇ ’ਤੇ ਪਹੁੰਚ ਗਈ। ਪੁਲਸ ਨੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਪੁਲਸ ਦੀਆਂ ਗੱਡੀਆਂ ਤੋਂ ਇਲਾਵਾ ਸੀਟੀਯੂ ਦੀਆਂ ਬੱਸਾਂ ਦਾ ਵੀ ਪ੍ਰਬੰਧ ਕੀਤਾ ਹੋਇਆ ਸੀ ਤਾਂ ਜੋ ਲੋੜ ਪੈਣ ’ਤੇ ਇਨ੍ਹਾਂ ਦੀ ਵਰਤੋਂ ਕੀਤੀ ਜਾ ਸਕੇ।
ਹਿੰਦੂਸਥਾਨ ਸਮਾਚਾਰ