New Delhi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਅਨਕਾਪੱਲੀ ‘ਚ ਇਕ ਫਾਰਮਾ ਕੰਪਨੀ ‘ਚ ਹੋਏ ਹਾਦਸੇ ‘ਤੇ ਸੋਗ ਪ੍ਰਗਟ ਕੀਤਾ ਹੈ। ਨਾਲ ਹੀ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ ਵੀ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ ਵੀ ਕੀਤਾ ਹੈ। ਪ੍ਰਧਾਨ ਮੰਤਰੀ ਦਫ਼ਤਰ ਨੇ ਅੱਜ ਸਵੇਰੇ ਇਹ ਜਾਣਕਾਰੀ ਦਿੱਤੀ।
ਪ੍ਰਧਾਨ ਮੰਤਰੀ ਮੋਦੀ ਨੇ ਐਕਸ ‘ਤੇ ਕਿਹਾ, ”ਅਨਕਾਪੱਲੀ ਦੀ ਇਕ ਫੈਕਟਰੀ ‘ਚ ਹੋਏ ਹਾਦਸੇ ਵਿੱਚ ਲੋਕਾਂ ਦੀ ਮੌਤ ਤੋਂ ਦੁਖੀ ਹਾਂ। ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਹਮਦਰਦੀ।ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਹਰੇਕ ਮ੍ਰਿਤਕ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
ਜ਼ਿਕਰਯੋਗ ਹੈ ਕਿ ਆਂਧਰਾ ਪ੍ਰਦੇਸ਼ ਦੇ ਅਚੁਤਾਪੁਰਮ ‘ਚ ਬੁੱਧਵਾਰ ਨੂੰ ਇਕ ਫਾਰਮਾਸਿਊਟੀਕਲ ਕੰਪਨੀ ਦੀ ਫੈਕਟਰੀ ‘ਚ ਅੱਗ ਲੱਗਣ ਦੀ ਘਟਨਾ ‘ਚ ਹੁਣ ਤੱਕ 17 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ। 33 ਤੋਂ ਵੱਧ ਲੋਕ ਜ਼ਖਮੀ ਹਨ। ਅਨਕਾਪੱਲੀ ਦੇ ਜ਼ਿਲ੍ਹਾ ਮੈਜਿਸਟ੍ਰੇਟ ਵਿਜੇ ਕ੍ਰਿਸ਼ਨਨ ਦੇ ਅਨੁਸਾਰ, ਇਹ ਹਾਦਸਾ ਦੁਪਹਿਰ ਕਰੀਬ 2.15 ਵਜੇ ਐਸੇਨਸ਼ੀਆ ਐਡਵਾਂਸਡ ਸਾਇੰਸਜ਼ ਪ੍ਰਾਈਵੇਟ ਲਿਮਟਿਡ ਦੇ ਪਲਾਂਟ ਵਿੱਚ ਵਾਪਰਿਆ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਫੈਕਟਰੀ ਵਿੱਚ ਦੋ ਸ਼ਿਫਟਾਂ ਵਿੱਚ 381 ਮੁਲਾਜ਼ਮ ਕੰਮ ਕਰਦੇ ਹਨ। ਇਹ ਧਮਾਕਾ ਦੁਪਹਿਰ ਦੇ ਖਾਣੇ ਦੀ ਬਰੇਕ ਦੌਰਾਨ ਹੋਇਆ। ਉਨ੍ਹਾਂ ਕਿਹਾ ਕਿ ਸ਼ੱਕ ਹੈ ਕਿ ਧਮਾਕਾ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਹੋਇਆ।
ਹਿੰਦੂਸਥਾਨ ਸਮਾਚਾਰ