J&K Assembly Polls: ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਜੰਮੂ-ਕਸ਼ਮੀਰ ਨੈਸ਼ਨਲ ਕਾਨਫਰੰਸ (NC) ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨਾਲ ਗਠਜੋੜ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਐਨਸੀ ਅਤੇ ਕਾਂਗਰਸ ਗਠਜੋੜ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ, ਸ਼ਾਮ ਤੱਕ ਪੜਾਅਵਾਰ ਸੂਚੀ ਪ੍ਰਕਾਸ਼ਿਤ ਕਰ ਦਿੱਤੀ ਜਾਵੇਗੀ।
ਕਾਂਗਰਸ ਨੇ ਵੀ ਆਪਣੇ ਐਕਸ ਖਾਤੇ ਤੋਂ ਗਠਜੋੜ ਦਾ ਐਲਾਨ ਕੀਤਾ ਹੈ। ਜਿਸ ਵਿੱਚ ਕਿਹਾ ਗਿਆ ਕਿ ਅੱਜ ਪਾਰਟੀ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਰਾਹੁਲ ਗਾਂਧੀ ਨੇ ਸ਼੍ਰੀਨਗਰ ਵਿੱਚ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਅਤੇ ਉਪ ਪ੍ਰਧਾਨ ਉਮਰ ਅਬਦੁੱਲਾ ਨਾਲ ਮੁਲਾਕਾਤ ਕੀਤੀ।
United We Stand ✊
Today, Congress President Shri @kharge and LoP Shri @RahulGandhi met with @JKNC_ President Shri Farooq Abdullah and JKNC Vice President Shri @OmarAbdullah in Srinagar.
📍Jammu & Kashmir pic.twitter.com/qC5S7L6Tq2
— Congress (@INCIndia) August 22, 2024
ਕਾਂਗਰਸ ਨੇ ਕਿਹਾ ਹੈ ਕਿ ਸਾਡੀ ਮੀਟਿੰਗ ਹੋਈ। ਸਾਡੀਆਂ ਯੋਜਨਾਵਾਂ ਸਹੀ ਰਸਤੇ ‘ਤੇ ਹਨ ਅਤੇ ਸਾਨੂੰ ਉਮੀਦ ਹੈ ਕਿ ਗਠਜੋੜ ਵਧੀਆ ਚੱਲੇਗਾ। ਅਸੀਂ ਸੀਟਾਂ ਦੀ ਵੰਡ ‘ਤੇ ਚਰਚਾ ਕਰ ਰਹੇ ਹਾਂ। ਅੱਜ ਸ਼ਾਮ ਤੱਕ ਇਸ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।
ਹਿੰਦੂਸਥਾਨ ਸਮਾਚਾਰ