Leh News: ਲੱਦਾਖ ਦੇ ਲੇਹ ਜ਼ਿਲ੍ਹੇ ‘ਚ ਵੀਰਵਾਰ ਨੂੰ ਇਕ ਬੱਸ ਸੜਕ ਤੋਂ ਫਿਸਲ ਕੇ 200 ਫੁੱਟ ਡੂੰਘੀ ਖੱਡ ‘ਚ ਡਿੱਗਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਅਤੇ 22 ਹੋਰ ਜ਼ਖਮੀ ਹੋ ਗਏ।
ਲੇਹ ਦੇ ਡਿਪਟੀ ਕਮਿਸ਼ਨਰ ਸੰਤੋਸ਼ ਸੁਖਦੇਵ ਨੇ ਦੱਸਿਆ ਕਿ ਨਿੱਜੀ ਬੱਸ ਇੱਕ ਸਕੂਲ ਦੇ ਕਰਮਚਾਰੀਆਂ ਨੂੰ ਵਿਆਹ ਸਮਾਗਮ ਵਿੱਚ ਲੈ ਕੇ ਜਾ ਰਹੀ ਸੀ। ਦੁਰਬੁਕ ਇਲਾਕੇ ‘ਚ ਬੱਸ ਡਰਾਈਵਰ ਦਾ ਅਚਾਨਕ ਕੰਟਰੋਲ ਗੁਆ ਦੇਣ ਕਾਰਨ ਬੱਸ ਖਾਈ ‘ਚ ਡਿੱਗ ਗਈ। ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਮੁਲਾਜ਼ਮਾਂ ਨੇ ਜ਼ਖ਼ਮੀਆਂ ਨੂੰ ਸਥਾਨਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ, ਜਿੱਥੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ। 22 ਜ਼ਖਮੀਆਂ ਨੂੰ ਲੇਹ ਦੇ ਐੱਸਐੱਨਐੱਮ ਹਸਪਤਾਲ ਅਤੇ ਆਰਮੀ ਹਸਪਤਾਲ ਲਿਜਾਣ ਲਈ ਹੈਲੀਕਾਪਟਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਸੁਖਦੇਵ ਨੇ ਦੱਸਿਆ ਕਿ ਜ਼ਖ਼ਮੀਆਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਹਿੰਦੂਸਥਾਨ ਸਮਾਚਾਰ