Barnala News: ਜਿਲ੍ਹਾ ਬਰਨਾਲਾ ਦੀ ਸਬ ਡਿਵੀਜ਼ਨ ਤਪਾ ਮੰਡੀ ਦੇ ਨੇੜਲੇ ਪਿੰਡ ਢਿੱਲਵਾਂ ਦੇ ਇੱਕ ਸਰਕਾਰੀ ਸਕੂਲ ਦੀ ਲੜਕੀ ਨਾਲ ਜਿਨਸੀ ਸ਼ੋਸ਼ਣ ਦਾ ਮਾਮਲਾ ਸਾਹਮਣੇ ਆਇਆ। ਮਾਮਲੇ ਵਿੱਚ ਸਾਹਮਣੇ ਆਇਆ ਕਿ ਲੜਕੀ ਨਾਲ ਸਕੂਲ ਦੇ ਅਧਿਆਪਕਾਂ ਵੱਲੋਂ ਹੀ ਛੇੜਛਾੜ ਕੀਤੀ ਗਈ ਹੈ। ਵਾਇਰਲ ਪੋਸਟ ਨੂੰ ਲੈਕੇ ਪਿੰਡ ਦੇ ਲੋਕ ਇਕੱਠੇ ਹੋ ਗਏ। ਇਸ ਮਾਮਲੇ ਸੰਬੰਧੀ ਪੁਲਿਸ ਥਾਣਾ ਤਪਾ ਦੇ ਐਸਐਚਓ ਸੰਦੀਪ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੋਸ਼ਲ ਮੀਡੀਆ ਤੇ ਪੋਸਟ ਵਾਇਰਲ ਹੋਈ ਸੀ ਜਿਸ ਨੂੰ ਲੈ ਕੇ ਸਕੂਲ ਦੇ ਅਧਿਆਪਕਾਂ ਪਿੰਡ ਵਾਸੀਆਂ ਅਤੇ ਸਕੂਲ ਦੇ ਵਿਦਿਆਰਥੀਆਂ ਨਾਲ ਵੀ ਗੱਲਬਾਤ ਕੀਤੀ ਗਈ ਹੈ। ਜਿਸ ਨੂੰ ਲੈ ਕੇ ਅਜੇ ਤੱਕ ਕੋਈ ਵੀ ਅਜਿਹਾ ਮਾਮਲਾ ਸਾਹਮਣੇ ਨਹੀਂ ਆਇਆ ਪਰ ਜੇਕਰ ਅਜਿਹਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਪੁਲਿਸ ਵੱਲੋਂ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ
ਦੂਜੇ ਪਾਸੇ ਜ਼ਿਲ੍ਹਾ ਸਿੱਖਿਆ ਅਫਸਰ ਬਰਨਾਲਾ ਸੋਸ਼ਲ ਮੀਡੀਆ ਤੇ ਵਾਇਰਲ ਪੋਸਟ ਬਾਰੇ ਸਿੱਖਿਆ ਵਿਭਾਗ ਦੇ ਜ਼ਿਲ੍ਹਾ ਸਿੱਖਿਆ ਅਫਸਰ ਮਮਤਾ ਰਾਣੀ ਵੀ ਵਿਸ਼ੇਸ਼ ਤੌਰ ਤੇ ਸਕੂਲ ਵਿੱਚ ਪਹੁੰਚੇ ਜਿਨਾਂ ਵੱਲੋਂ ਇਸ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ ਉਹਨਾਂ ਕਿਹਾ ਕਿ ਜੇਕਰ ਕੋਈ ਵੀ ਅਧਿਆਪਕ ਦੋਸ਼ੀ ਪਾਇਆ ਜਾਂਦਾ ਹੈ ਤਾਂ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਦੂਜੇ ਪਾਸੇ ਸਕੂਲ ਦੀ ਅਧਿਆਪਕਾਂ ਵੱਲੋਂ ਸਕੂਲ ਦੇ ਪ੍ਰਿੰਸੀਪਲ ਤੇ ਲਾਏ ਗਏ ਗੰਭੀਰ ਦੋਸ਼ਾਂ ਬਾਰੇ ਉਹਨਾਂ ਕਿਹਾ ਕਿ ਮੈਂ ਕੁਝ ਦਿਨ ਪਹਿਲਾਂ ਹੀ ਜੁਆਇਨ ਕੀਤਾ ਹੈ ਜੇਕਰ ਸਕੂਲ ਦੇ ਕਿਸੇ ਵੀ ਅਧਿਆਪਕ ਨਾਲ ਧੱਕੇਸ਼ਾਹੀ ਹੋਈ ਹੈ ਤਾਂ ਕਾਰਵਾਈ ਕੀਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ