Chandigarh News: ਪੰਜਾਬ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਕਰੋੜਾਂ ਰੁਪਏ ਦੇ ਪ੍ਰੋਜੈਕਟ ਜ਼ਮੀਨ ਐਕੁਆਇਰ ਕਾਰਨ ਲਟਕੇ ਹੋਏ ਹਨ। ਇਸ ਕਾਰਨ ਐਨ. ਐਚ. ਏ. ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮਾਮਲੇ ਦੀ ਸੁਣਵਾਈ ਅੱਜ (ਸ਼ੁੱਕਰਵਾਰ) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ।
ਜਿੱਥੇ ਪੰਜਾਬ ਸਰਕਾਰ ਹਲਫਨਾਮਾ ਦਾਇਰ ਕਰਕੇ ਪ੍ਰੋਜੈਕਟ ਵਿੱਚ ਦੇਰੀ ਦਾ ਕਾਰਨ ਦੱਸੇਗੀ। ਕਿਉਂਕਿ ਇਹ ਸਮੱਸਿਆ ਪਿਛਲੇ ਇੱਕ ਸਾਲ ਤੋਂ ਆ ਰਹੀ ਹੈ। ਹਾਲਾਂਕਿ ਐਨ. ਐਚ. ਏ. ਨੇ ਸਪੱਸ਼ਟ ਕੀਤਾ ਹੈ ਕਿ ਜ਼ਮੀਨ ਲਈ ਕਰੋੜਾਂ ਰੁਪਏ ਜਮ੍ਹਾਂ ਕਰਵਾਉਣ ਦੇ ਬਾਵਜੂਦ ਅਜੇ ਤੱਕ ਕਬਜ਼ਾ ਨਹੀਂ ਦਿੱਤਾ ਗਿਆ। ਇਸ ਕਾਰਨ ਠੇਕੇ ਵੀ ਰੱਦ ਕੀਤੇ ਜਾ ਰਹੇ ਹਨ।
ਹਿੰਦੂਸਥਾਨ ਸਮਾਚਾਰ