Punjab News: ਪੰਜਾਬ ਦੀਆਂ ਦੋ ਵੱਖ ਵੱਖ ਜਗ੍ਹਾ ਤੋਂ ਗੌ ਤਸਕਰੀ ਦੇ ਮਾਮਲੇ ਸਾਹਮਣੇ ਆਏ। ਪਹਿਲਾ ਮਾਮਲਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦਾ ਹੈ। ਜਿਥੇ ਗਊ ਸੁਰੱਖਿਆ ਟੀਮ ਵੱਲੋਂ ਜੰਮੂ-ਕਸ਼ਮੀਰ ਨੰਬਰ ਵਾਲੇ ਟਰੱਕ ਵਿੱਚੋਂ ਗਊ ਮਾਸ ਫੜਿਆ ਗਿਆ। ਜਿਸ ਤੋਂ ਬਾਅਦ ਗਊ ਰਕਸ਼ਾ ਦਲ ਨੇ ਥਾਣਾ ਮੰਡੀ ਗੋਬਿੰਦਗੜ੍ਹ ਦੇ ਬਾਹਰ ਧਰਨਾ ਦਿੱਤਾ। ਦਸਿਆ ਜਾ ਰਿਹਾ ਹੈ ਕਿ ਟ੍ਰੱਕ ਦਿੱਲੀ ਤੋਂ ਪੰਜਾਬ ਜਾ ਰਿਹਾ ਹੈ। ਇਸ ਤੋਂ ਬਾਅਦ ਉਹ ਸਾਹਿਦ ਦੀ ਤਰਫੋਂ ਉਸਦਾ ਪਿੱਛਾ ਕੀਤਾ। ਉਨ੍ਹਾਂ ਪੁਲਿਸ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਪੁਲਿਸ ਨੇ ਉਨ੍ਹਾਂ ਨੂੰ ਤਿੰਨ ਚਾਰ ਘੰਟੇ ਪਹਿਲਾਂ ਸੂਚਿਤ ਕੀਤੇ ਜਾਣ ਦੇ ਬਾਵਜੂਦ ਉਨ੍ਹਾਂ ਦੀ ਕੋਈ ਮਦਦ ਨਹੀਂ ਕੀਤੀ, ਜਿਸ ਕਾਰਨ ਉਨ੍ਹਾਂ ਗੁੱਸੇ ‘ਚ ਰੋਸ ਪ੍ਰਦਰਸ਼ਨ ਕੀਤਾ। ਦੂਜਾ ਮਾਮਲਾ ਜਲੰਧਰ ਦਾ ਹੈ ਜਿੱਥੋ ਹਿੰਦੂ ਸੰਗਠਨ ਦੇ ਮੈਂਬਰਾਂ ਨੇ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ। ਦਰਅਸਲ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਹਿੰਦੂ ਸੰਗਠਨ ਦੇ ਆਗੂ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ 8-10 ਦਿਨਾਂ ਤੋਂ ਗਊ ਤਸਕਰੀ ਦੇ ਮਾਮਲਿਆਂ ਦੀ ਜਾਣਕਾਰੀ ਮਿਲ ਰਹੀ ਸੀ।
ਜਿਸ ਤੋਂ ਬਾਅਦ ਵਾਹਨ ਗਊ ਤਸਕਰੀ ‘ਚ ਸ਼ਾਮਲ ਹੋਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਜਾਲ ਵਿਛਾ ਕੇ 3 ਲੋਕਾਂ ਨੂੰ ਗੱਡੀ ਸਮੇਤ ਕਾਬੂ ਕਰ ਲਿਆ। ਇਸ ਦੌਰਾਨ 3 ਗਊਆਂ ਬਰਾਮਦ ਕੀਤੀਆਂ ਗਈਆਂ। ਜਿਸ ਕਾਰਨ ਘਟਨਾ ਵਾਲੀ ਥਾਂ ‘ਤੇ ਕਾਫੀ ਹੰਗਾਮਾ ਹੋ ਗਿਆ।
ਹਿੰਦੂ ਸੰਗਠਨ ਦੇ ਆਗੂਆਂ ਨੇ ਇਸ ਘਟਨਾ ਦੀ ਸੂਚਨਾ ਥਾਣਾ 1 ਦੀ ਪੁਲਸ ਨੂੰ ਦਿੱਤੀ। ਜਿਸ ਤੋਂ ਬਾਅਦ ਤਿੰਨੋਂ ਲੋਕਾਂ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ। ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਗਊ ਤਸਕਰੀ ਮਾਮਲੇ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ ‘ਤੇ ਤਿੰਨ ਲੋਕਾਂ ਨੂੰ ਹਿਰਾਸਤ ‘ਚ ਲਿਆ ਹੈ। ਉਨ੍ਹਾਂ ਕਿਹਾ ਕਿ ਉਕਤ ਵਿਅਕਤੀਆਂ ਤੋਂ ਪੁੱਛਗਿੱਛ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।