Chandigarh News: ਖਾਲਿਸਤਾਨੀ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਕਲਸੀ ਮੁੜ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਆਪਣੇ ’ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ ਨੂੰ ਫਿਰ ਤੋਂ ਚੁਣੌਤੀ ਦਿੱਤੀ ਹੈ।
ਉਸ ਨੇ ਅਦਾਲਤ ਨੂੰ ਕਿਹਾ ਹੈ ਕਿ ਉਸ ਦਾ ਅਜਨਾਲਾ ਕੇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਅਜਿਹੇ ’ਚ ਉਸ ’ਤੇ ਐਨ. ਐਸ. ਏ. ਥੋਪਣਾ ਗਲਤ ਹੈ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਨਾਲ ਹੀ ਤਿੰਨ ਹਫ਼ਤਿਆਂ ਅੰਦਰ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ 18 ਸਤੰਬਰ ਲਈ ਤੈਅ ਕੀਤੀ ਗਈ ਹੈ। ਦਲਜੀਤ ਸਿੰਘ ਕਲਸੀ ਇਸ ਸਮੇਂ ਪਿਛਲੇ ਡੇਢ ਸਾਲ ਤੋਂ ਡਿਬੜੂਗੜ੍ਹ ਜੇਲ੍ਹ ਵਿਚ ਬੰਦ ਹੈ।
ਹਿੰਦੂਸਥਾਨ ਸਮਾਚਾਰ