Mumbai News: ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਫੰਡਾਂ ਦੀ ਦੁਰਵਰਤੋਂ ਦੇ ਮਾਮਲੇ ਵਿੱਚ ਉਦਯੋਗਪਤੀ ਅਨਿਲ ਅੰਬਾਨੀ ‘ਤੇ ਪੰਜ ਸਾਲ ਲਈ ਸ਼ੇਅਰ ਬਾਜ਼ਾਰ ਤੋਂ ਪਾਬੰਦੀ ਲਗਾ ਦਿੱਤੀ ਹੈ। ਮਾਰਕੀਟ ਰੈਗੂਲੇਟਰੀ ਏਜੰਸੀ ਨੇ ਅਨਿਲ ਅੰਬਾਨੀ ‘ਤੇ 25 ਕਰੋੜ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਕਿਸੇ ਵੀ ਸੂਚੀਬੱਧ ਕੰਪਨੀ ‘ਚ ਡਾਇਰੈਕਟਰ ਹੋਣ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ।
ਸੇਬੀ ਨੇ ਸ਼ੁੱਕਰਵਾਰ ਨੂੰ ਉਦਯੋਗਪਤੀ ਅਨਿਲ ਅੰਬਾਨੀ ਅਤੇ 24 ਹੋਰ ਇਕਾਈਆਂ ‘ਤੇ ਪੰਜ ਸਾਲ ਲਈ ਪੂੰਜੀ ਬਾਜ਼ਾਰ ਤੋਂ ਪਾਬੰਦੀ ਲਗਾ ਦਿੱਤੀ ਹੈ। ਸੇਬੀ ਨੇ ਅੰਬਾਨੀ ‘ਤੇ 25 ਕਰੋੜ ਰੁਪਏ ਦੇ ਜੁਰਮਾਨੇ ਦੇ ਨਾਲ ਕਿਸੇ ਵੀ ਸੂਚੀਬੱਧ ਕੰਪਨੀ ‘ਚ ਡਾਇਰੈਕਟਰ ਦਾ ਅਹੁਦਾ ਸੰਭਾਲਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਉਹ ਸਾਰੇ ਕਾਰੋਬਾਰੀ ਜਿਨ੍ਹਾਂ ‘ਤੇ ਮਾਰਕੀਟ ਰੈਗੂਲੇਟਰ ਦੁਆਰਾ ਪਾਬੰਦੀ ਲਗਾਈ ਗਈ ਹੈ, ਉਹ ਕਿਸੇ ਵੀ ਸੂਚੀਬੱਧ ਕੰਪਨੀ ਵਿਚ ਸ਼ਾਮਲ ਨਹੀਂ ਹੋ ਸਕਣਗੇ।
ਇਸ ਤੋਂ ਇਲਾਵਾ, ਮਾਰਕੀਟ ਰੈਗੂਲੇਟਰ ਨੇ ਰਿਲਾਇੰਸ ਹੋਮ ਫਾਈਨਾਂਸ (RHFL) ਦੇ ਸਾਬਕਾ ਪ੍ਰਮੁੱਖ ਅਧਿਕਾਰੀਆਂ ਸਮੇਤ 24 ਹੋਰ ਇਕਾਈਆਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਨ੍ਹਾਂ ਸਾਰਿਆਂ ‘ਤੇ ਵੱਖ-ਵੱਖ ਜੁਰਮਾਨੇ ਕੀਤੇ ਗਏ ਹਨ। ਰਿਲਾਇੰਸ ਹੋਮ ਫਾਈਨਾਂਸ ‘ਤੇ 6 ਮਹੀਨਿਆਂ ਲਈ ਪਾਬੰਦੀ ਲਗਾਈ ਗਈ ਹੈ ਅਤੇ 6 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਸੇਬੀ ਦੁਆਰਾ ਜਾਰੀ 222 ਪੰਨਿਆਂ ਦੇ ਅੰਤਮ ਆਦੇਸ਼ ਦੇ ਅਨੁਸਾਰ, ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਅਨਿਲ ਅੰਬਾਨੀ ਨੇ RHFL ਅਧਿਕਾਰੀਆਂ ਦੀ ਮਦਦ ਨਾਲ ਪੈਸੇ ਦਾ ਗਬਨ ਕੀਤਾ ਸੀ। ਉਸ ਨੇ ਫੰਡ ਦੀ ਵਰਤੋਂ ਖੁਦ ਕੀਤੀ ਪਰ ਬਹਾਨਾ ਲਾਇਆ ਕਿ ਫੰਡ ਕਰਜ਼ੇ ਵਜੋਂ ਦਿੱਤਾ ਗਿਆ ਸੀ।