Film Emergency Controversy: ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦਾ ਵਿਵਾਦ ਰੂਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ(SGPC) ਨੇ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ’ (Emergency) ਦਾ ਟ੍ਰੇਲਰ ਜਾਰੀ ਕਰਨ ‘ਤੇ ਨਿਰਮਾਤਾ ਨੂੰ ਨੋਟਿਸ ਭੇਜਿਆ ਹੈ। ਇਸ ਦੇ ਨਾਲ ਹੀ ਫਿਲਮ ਦੀ ਐੱਸਜੀਪੀਸੀ ਨੇ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਣਵ ਨੂੰ ਵੀ ਪੱਤਰ ਲਿਖ ਕੇ ਫਿਲਮ ’ਤੇ ਸਖ਼ਤ ਇਤਰਾਜ਼ ਜ਼ਾਹਿਰ ਕੀਤਾ ਹੈ। ਕੇਂਦਰੀ ਸੈਂਸਰ ਬੋਰਡ ਨੂੰ ਫਿਲਮ ਰਿਲੀਜ਼ ਕਰਨ ਤੋਂ ਪਹਿਲਾਂ ਇਸ ਦੀ ਸਕ੍ਰਿਪਟ ਦੀ ਜਾਂਚ ਕਰਨ ਦੀ ਵੀ ਮੰਗ ਕੀਤੀ ਹੈ। ਜਾਣਕਾਰੀ ਮੁਤਾਬਕ, ਐੱਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ(Harjinder dhami) ਨੇ ਸਿੱਖਾਂ ਦੇ ਕਿਰਦਾਰ ਨੂੰ ਬਦਨਾਮ ਕਰਨ ਵਾਲੀ ਇਸ ਫਿਲਮ ਦਾ ਟ੍ਰੇਲਰ ਜਾਰੀ ਕਰਨ ਵਾਲੇ ਮੀਡੀਆ ਚੈਨਲ ਜ਼ੀ ਸਟੂਡੀਓ ਨੂੰ ਕਾਨੂੰਨੀ ਮਾਣਹਾਨੀ ਨੋਟਿਸ ਵੀ ਭੇਜਿਆ ਹੈ।
ਐੱਸਜੀਪੀਸੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਤੇ ਕੇਂਦਰੀ ਫਿਲਮ ਸੈਂਸਰ ਬੋਰਡ ਨੂੰ ਵੱਖ-ਵੱਖ ਪੱਤਰ ਲਿਖ ਕੇ ਫਿਲਮ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਦਸ ਦਇਏ ਕਿ ਫਿਲਮ 6 ਸਤੰਬਰ ਨੂੰ ਰਿਲੀਜ਼ ਹੋਣੀ ਹੈ। ਅਤੇ ਐਸਜੀਪੀਸੀ ਨੂੰ ਫਿਲਮ ਦੇ ਰੀਲੀਜ਼ ਤੇ ਰੋਕ ਦੀ ਮੰਗ ਵੀ ਕੀਤੀ ਹੈ।
ਇਸ ਤੋਂ ਇਲਾਵਾ ਫਿਲਮ ਦੀ ਸੰਭਾਵਿਤ ਰਿਲੀਜ਼ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨੂੰ ਇਸ ਦੀ ਸਕ੍ਰਿਪਟ ਪੜ੍ਹਾਉਣ ਦੀ ਮੰਗ ਵੀ ਕੀਤੀ ਗਈ ਹੈ। ਸਿੱਖ ਸੰਗਠਨਾਂ ਵੱਲੋਂ ਪ੍ਰਗਟਾਏ ਗਏ ਇਤਰਾਜ਼ ਤਹਿਤ ਇਤਰਾਜ਼ਯੋਗ ਸੀਨ ਫਿਲਮ ’ਚੋਂ ਕੱਟਣ ਤੋਂ ਬਾਅਦ ਹੀ ਫਿਲਮ ਜਾਰੀ ਕਰਨ ਦੀ ਮਨਜ਼ੂਰੀ ਦਿੱਤੀ ਜਾਣੀ ਚਾਹੀਦੀ ਹੈ।
ਦਸਣਯੋਗ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਲਮ ਦੀ ਮੁੱਖ ਕਿਰਦਾਰ ਨਿਭਾੁਣ ਵਾਲੀ ਅਦਾਕਾਰਾ ਕੰਗਨਾ ਰਣੌਤ ਖਿਲਾਫ ਐਫਆਈਆਰ ਦਰਜ ਕਰਨ ਦੀ ਮੰਗ ਵੀ ਕੀਤੀ ਸੀ। ਐਡਵੋਕੇਟ ਧਾਮੀ ਨੇ ਕਿਹਾ ਸੀ ਕਿ ਕੰਗਨਾ ਰਣੌਤ ਅਕਸਰ ਜਾਣਬੁੱਝ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਵਾਲੀਆਂ ਗੱਲਾਂ ਕਰਦੀ ਰਹਿੰਦੀ ਹੈ। ਫਿਲਮ ਐਮਰਜੈਂਸੀ ਰਾਹੀਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਲਈ ਕੰਗਨਾ ਰਣੌਤ ਖਿਲਾਫ ਕੇਸ ਦਰਜ ਕਰਨਾ ਚਾਹੀਦਾ ਹੈ।
ਦਸ ਦਇਏ ਕਿ ਫਿਲਮ ਐਮਰਜੈਂਸੀ ਦਾ ਟ੍ਰੇਲਰ ਕੁਝ ਦਿਨ ਪਹਿਲਾਂ ਹੀ ਰਿਲੀਜ਼ ਹੋਇਆ ਹੈ, ਜਿਸ ਵਿੱਚ 80 ਦੇ ਦਸ਼ਕ ਵਿੱਚ ਪੰਜਾਬ ‘ਚ ਅੱਤਵਾਦ ਦੇ ਦੌਰ ਨੂੰ ਵੀ ਦਿਖਾਇਆ ਗਿਆ ਹੈ। ਫਿਲਮ ਵਿੱਚ ਜਰਨੈਲ ਸਿੰਘ ਭਿੰਡਰਾਂਵਾਲਾ ਨੂੰ ਵੀ ਦਿਖਾਇਆ ਗਿਆ ਹੈ। ਜਿਸ ਨੂੰ ਕੱਟੜਪੰਥੀ ਸਿੱਖ ਸੰਤ ਵਜੋਂ ਜਾਣਿਆ ਜਾਂਦਾ ਹੈ।