Chandigarh News: ਸ਼ਨਿਵਾਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਆਮ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਬਾਕੀ 16 ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ 25-26 ਅਗਸਤ ਨੂੰ ਵੀ ਆਮ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ 27 ਅਗਸਤ ਨੂੰ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਸ਼ੁੱਕਰਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਦੇਖਣ ਨੂੰ ਮਿਲੀ।ਪਟਿਆਲ਼ਾ ਵਿੱਚ ਸਿਰਫ਼ 4 ਮਿਲੀਮੀਟਰ, ਫ਼ਿਰੋਜ਼ਪੁਰ ਵਿੱਚ 0.5 ਮਿਲੀਮੀਟਰ ਅਤੇ ਲੁਧਿਆਣਾ ਵਿੱਚ ਸਿਰਫ਼ 0.5 ਮਿਲੀਮੀਟਰ ਮੀਂਹ ਹੀ ਰਿਕਾਰਡ ਕੀਤਾ ਗਿਆ।
ਹਿੰਦੂਸਥਾਨ ਸਮਾਚਾਰ