Amritsar News: ਅੰਮ੍ਰਿਤਸਰ ਵਿੱਚ ਆਏ ਦਿਨ ਹੀ ਲੁੱਟ ਖੋਹ ਤੇ ਕਤਲ ਦੀਆਂ ਵਾਰਦਾਤਾਂ ਇੱਕ ਵਾਰ ਫਿਰ ਤੋਂ ਵੱਧਦੀਆਂ ਦਿਖਾਈ ਦੇ ਰਹੀਆਂ ਹਨ। ਅੰਮ੍ਰਿਤਸਰ ਦੇ ਦਬੁਰਜੀ ਵਿਖੇ ਇੱਕ ਐਨਆਰਆਈ ਨੌਜਵਾਨ ਨੂੰ ਘਰ ਦੇ ਵਿੱਚ ਦਾਖਲ ਹੋ ਕੇ ਕੁਝ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਦਿੱਤੀਆਂ ਗਈਆਂ। ਘਟਨਾ ਅੰਮ੍ਰਿਤਸਰ-ਜਲੰਧਰ ਜੀ ਟੀ. ਰੋਡ ’ਤੇ ਕਸਬਾ ਦੋਬੁਰਜੀ ਵਿਖੇ ਵਾਪਰਿਆ।
ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ 7.30 ਵਜੇ ਦੇ ਕਰੀਬ ਅਮਰੀਕਾ ਸਿਟੀਜਨ ਨੌਜਵਾਨ ਰਿੰਕੂ ਪੁੱਤਰ ਸ਼ਰਮ ਸਿੰਘ ਦੇ ਘਰ ਦੋਬੁਰਜੀ ਵਿਚ ਦੋ ਵਿਅਕਤੀ ਆਏ, ਜਿਨ੍ਹਾਂ ਨੇ ਰਿੰਕੂ ਨੂੰ ਤਿੰਨ ਗੋਲੀਆਂ ਮਾਰੀਆਂ ਤੇ ਫਰਾਰ ਹੋ ਗਏ। ਨੌਜਵਾਨ ਰਿੰਕੂ ਨੂੰ ਗੰਭੀਰ ਹਾਲਤ ਵਿਚ ਅੰਮ੍ਰਿਤਸਰ ਦੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਮੌਕੇ ਤੇ ਪਹੁੰਚੀ ਪੁਲਿਸ ਕਰ ਰਹੀ ਹੈ ਸਾਰੇ ਮਾਮਲੇ ਤੇ ਜਾਂਚ
ਇਸ ਸਬੰਧੀ ਪੁਲਿਸ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤਿੰਨ ਹਮਲਾਵਾਰ ਵਿਅਕਤੀ ਕਾਰ ਦੀ ਆਰਸੀ ਦਾ ਪੁੱਛਣ ਦੇ ਬਹਾਨੇ ਘਰ ਦੇ ਵਿੱਚ ਦਾਖਲ ਹੋਏ ਤੇ ਜਿਸ ਤੋਂ ਬਾਅਦ ਉਹਨਾਂ ਨੇ ਨੌਜਵਾਨ ਸੁਖਚੈਨ ਸਿੰਘ ਦੇ ਉੱਪਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਸੁਖਚੈਨ ਸਿੰਘ ਨੌਜਵਾਨ ਦੇ ਸਿਰ ਚ ਅਤੇ ਗਲੇ ਤੇ ਗੋਲੀ ਮਾਰੀ ਜਿਸ ਤੋਂ ਬਾਅਦ ਉਹਨਾਂ ਦੀ ਪਿਸਤੋਲ ਦਾ ਫਾਇਰ ਅੜ ਗਿਆ ਤੇ ਨੌਜਵਾਨ ਉਥੋਂ ਫਰਾਰ ਹੋ ਗਏ ਫਿਲਹਾਲ ਪੁਲਿਸ ਵੱਲੋਂ ਇਹ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜ਼ਖਮੀ ਨੌਜਵਾਨ ਹਸਪਤਾਲ ਦਾਖਲ ਹੈ ਤੇ ਉਸ ਦੇ ਪਰਿਵਾਰਿਕ ਮੈਂਬਰ ਵੀ ਹਸਪਤਾਲ ਹੈ। ਅਤੇ ਫਿਲਹਾਲ ਜ਼ਖਮੀ ਨੌਜਵਾਨ ਦੇ ਬਿਆਨ ਕਲਮਬੰਦ ਕਰਨ ਤੋਂ ਬਾਅਦ ਅੱਗੇ ਬਰੀਕੀ ਨਾਲ ਜਾਂਚ ਕੀਤੀ ਜਾਵੇਗੀ ਤੇ ਜਲਦ ਹੀ ਆਰੋਪੀਆਂ ਨੂੰ ਕਾਬੂ ਕਰ ਲਿੱਤਾ ਜਾਵੇਗਾ।
ਦਸ ਦਇਏ ਕਿ ਇਸ ਤੋੰ ਪਹਿਲਾਂ ਅੰਮ੍ਰਿਤਸਰ ਵਿੱਚ ਹੀ ਇੱਕ ਘਰ ਦੇ ਵਿੱਚ ਦਾਖਲ ਹੋ ਕੇ ਕੁਝ ਹਮਲਾਵਰਾਂ ਵੱਲੋਂ ਇੱਕ ਔਰਤ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਘਟਨਾ ਦੇ ਮਹਜ਼ 24 ਘੰਟੇ ਬਾਅਦ ਹੀ ਇਹ ਦੂਜੀ ਘਟਨਾ ਨੂੰ ਅੰਜਾਮ ਦਿੱਤਾ ਗਿਆ।
ਹਿੰਦੂਸਥਾਨ ਸਮਾਚਾਰ