New Delhi: ਕੌਮਾਂਤਰੀ ਬਾਜ਼ਾਰ ‘ਚ ਇਸ ਹਫਤੇ ਦੇ ਆਖਰੀ ਦਿਨ ਵੀ ਕੱਚੇ ਤੇਲ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਜਾਰੀ ਰਿਹਾ। ਇਸ ਦੌਰਾਨ ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।
ਕੌਮਾਂਤਰੀ ਬਾਜ਼ਾਰ ‘ਚ ਬ੍ਰੈਂਡ ਕਰੂਡ 1.80 ਡਾਲਰ ਜਾਂ 2.33 ਫੀਸਦੀ ਦੇ ਵਾਧੇ ਨਾਲ 79.02 ਡਾਲਰ ਪ੍ਰਤੀ ਬੈਰਲ ‘ਤੇ ਪਹੁੰਚ ਗਿਆ ਹੈ। ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) ਕਰੂਡ 1.82 ਡਾਲਰ ਜਾਂ 2.49 ਫੀਸਦੀ ਵਧ ਕੇ 74.83 ਅਮਰੀਕੀ ਡਾਲਰ ਪ੍ਰਤੀ ਬੈਰਲ ‘ਤੇ ਸਥਿਰ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਦਿੱਲੀ ‘ਚ ਪੈਟਰੋਲ ਦੀ ਕੀਮਤ 94.72 ਰੁਪਏ, ਡੀਜ਼ਲ 87.62 ਰੁਪਏ, ਮੁੰਬਈ ‘ਚ ਪੈਟਰੋਲ 103.44 ਰੁਪਏ, ਡੀਜ਼ਲ 89.97 ਰੁਪਏ, ਕੋਲਕਾਤਾ ‘ਚ ਪੈਟਰੋਲ 104.95 ਰੁਪਏ, ਡੀਜ਼ਲ 91.76 ਰੁਪਏ, ਚੇਨਈ ‘ਚ ਪੈਟਰੋਲ 100.75 ਰੁਪਏ ਅਤੇ ਡੀਜ਼ਲ 92.34 ਰੁਪਏ ਪ੍ਰਤੀ ਲੀਟਰ ਦੀ ਦਰ ‘ਤੇ ਉਪਲਬਧ ਹੈ।
ਹਿੰਦੂਸਥਾਨ ਸਮਾਚਾਰ