Kolkata News: ਆਰ.ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਵਿੱਤੀ ਬੇਨਿਯਮੀਆਂ ਦੀ ਜਾਂਚ ਹੁਣ ਕੇਂਦਰੀ ਜਾਂਚ ਬਿਊਰੋ (CBI) ਵੱਲੋਂ ਕੀਤੀ ਜਾ ਰਹੀ ਹੈ। ਕੋਲਕਾਤਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦਾ ਨਿਰਦੇਸ਼ ਦਿੱਤਾ ਸੀ। ਸ਼ਨੀਵਾਰ ਸਵੇਰੇ, ਰਾਜ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਅਦਾਲਤ ਦੇ ਹੁਕਮਾਂ ਅਨੁਸਾਰ ਸਾਰੇ ਸਬੰਧਤ ਦਸਤਾਵੇਜ਼ ਸੀਬੀਆਈ ਨੂੰ ਸੌਂਪ ਦਿੱਤੇ।
ਹਾਈਕੋਰਟ ਨੇ ਹੁਕਮ ਦਿੱਤਾ ਸੀ ਕਿ ਸ਼ਨੀਵਾਰ ਸਵੇਰੇ 10:30 ਵਜੇ ਤੱਕ ਇਹ ਦਸਤਾਵੇਜ਼ ਸੀਬੀਆਈ ਨੂੰ ਟਰਾਂਸਫਰ ਕੀਤੇ ਜਾਣ। ਇਸੇ ਤਹਿਤ ਸੂਬਾ ਸਰਕਾਰ ਵੱਲੋਂ ਗਠਿਤ ਐਸਆਈਟੀ ਨਿਜ਼ਾਮ ਪੈਲੇਸ ਸਥਿਤ ਸੀਬੀਆਈ ਦਫ਼ਤਰ ਪਹੁੰਚੀ ਅਤੇ ਦਸਤਾਵੇਜ਼ ਸੌਂਪੇ।
ਦੋਸ਼ ਹੈ ਕਿ ਆਰਜੀ ਕਰ ਹਸਪਤਾਲ ਵਿੱਚ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਵਿੱਤੀ ਬੇਨਿਯਮੀਆਂ ਚੱਲ ਰਹੀਆਂ ਸਨ। ਇਸ ਸਬੰਧ ਵਿੱਚ ਰਾਜ ਸਰਕਾਰ ਨੇ ਹਾਲ ਹੀ ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਸੀ, ਜਿਸ ਦੀ ਅਗਵਾਈ ਆਈਪੀਐਸ ਅਧਿਕਾਰੀ ਪ੍ਰਣਬ ਕੁਮਾਰ ਕਰ ਰਹੇ ਸਨ। ਹਾਲਾਂਕਿ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਹੁਣ ਇਹ ਜਾਂਚ ਐਸਆਈਟੀ ਦੇ ਹੱਥੋਂ ਨਿਕਲ ਕੇ ਸੀਬੀਆਈ ਕੋਲ ਚਲੀ ਗਈ ਹੈ।
ਹਿੰਦੂਸਥਾਨ ਸਮਾਚਾਰ