Amritsar News: ਅੰਮ੍ਰਿਤਸਰ ਪੁਲਿਸ ਨੇ ਐਨ. ਆਰ. ਆਈ. ਸੁਖਚੈਨ ਸਿੰਘ ਗੋਲੀ ਕਾਂਡ ਦੇ ਸਬੰਧ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਾਲਾਂਕਿ, ਮੁੱਖ ਸ਼ੂਟਰ ਅਜੇ ਵੀ ਫਰਾਰ ਹਨ ਅਤੇ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਸੁਖਚੈਨ ਦਾ ਸਹੁਰਾ (ਪਹਿਲੀ ਪਤਨੀ ਦਾ ਪਿਤਾ) ਸਰਵਣ ਸਿੰਘ ਵਾਸੀ ਟਾਂਡਾ, ਹੁਸ਼ਿਆਰਪੁਰ ਵੀ ਸ਼ਾਮਲ ਹੈ। ਗ੍ਰਿਫਤਾਰ ਕੀਤੇ ਗਏ ਹੋਰਨਾਂ ਵਿਅਕਤੀਆਂ ਦੀ ਪਛਾਣ ਜਗਜੀਤ ਸਿੰਘ ਅਤੇ ਚਮਕੌਰ ਸਿੰਘ ਦੋਵੇਂ ਵਾਸੀ ਪਿੰਡ ਠੱਠ ਤਰਨਤਾਰਨ ਵਜੋਂ ਹੋਈ ਹੈ ਜਿਨ੍ਹਾਂ ਨੇ ਭੱਜਣ ਵਾਲੇ ਦੋ ਸ਼ੂਟਰਾਂ ਨੂੰ ਪਨਾਹ ਦਿੱਤੀ ਸੀ ਅਤੇ ਬਿਨਾਂ ਪਛਾਣ ਪੱਤਰ ਲਏ ਉਨ੍ਹਾਂ ਨੂੰ ਹੋਟਲ ‘ਚ ਕਮਰਾ ਦੇਣ ਵਲੇ ਹੋਟਲ ਮਾਲਕ ਅਤੇ ਮੈਨੇਜਰ ਸ਼ਾਮਲ ਹਨ।
ਹਿੰਦੂਸਥਾਨ ਸਮਾਚਾਰ