Jalandhar News: ਜਲੰਧਰ ਕਮਿਸ਼ਨਰੇਟ ਪੁਲਸ ਨੇ ਸਾਈਬਰ ਕਰਾਈਮ ਨੂੰ ਲੈ ਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਕਮਿਸ਼ਨਰੇਟ ਪੁਲਿਸ ਨੇ 5 ਰਾਜਾਂ ਦੇ ਕਰੀਬ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਜੋ ਭੋਲੇ ਭਾਲੇ ਲੋਕਾਂ ਨੂੰ ਫੋਨ ਕਰਕੇ ਸਾਈਬਰ ਅਪਰਾਧਾਂ ਵਿੱਚ ਫਸਾਉਂਦੇ ਸਨ। ਇਸ ਬਹੁ-ਰਾਜੀ ਗਿਰੋਹ ਵੱਲੋਂ 61 ਸਾਈਬਰ ਧੋਖਾਧੜੀਆਂ ਕੀਤੀਆਂ ਗਈਆਂ ਸਨ। ਮੁਲਜ਼ਮਾਂ ਦਾ ਇਹ ਨੈੱਟਵਰਕ 6 ਰਾਜਾਂ ਵਿੱਚ ਫੈਲਿਆ ਹੋਇਆ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਦਰਜਨਾਂ ਏਟੀਐਮ ਕਾਰਡ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੇ ਮੁਲਜ਼ਮਾਂ ਦੇ 19 ਬੈਂਕ ਖਾਤੇ ਜ਼ਬਤ ਕੀਤੇ ਹਨ। ਜਿਨ੍ਹਾਂ ਦੀ ਡਿਟੇਲਿੰਗ ਕੀਤੀ ਜਾ ਰਹੀ ਹੈ ਕਿਉਂਕਿ ਧੋਖਾਧੜੀ ਤੋਂ ਬਾਅਦ ਉਕਤ ਮੁਲਜ਼ਮਾਂ ਵੱਲੋਂ ਉਕਤ ਪੈਸੇ ਇਨ੍ਹਾਂ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਏ ਜਾ ਰਹੇ ਸਨ। ਇਨ੍ਹਾਂ ਖਾਤਿਆਂ ‘ਚ ਪਿਛਲੇ 61 ਫਰਾਡਾਂ ਦਾ ਪੈਸਾ ਵੀ ਜਮ੍ਹਾ ਸੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਲੰਧਰ ਸਿਟੀ ਪੁਲਿਸ ਮੁਲਜ਼ਮਾਂ ਤੋਂ ਉਨ੍ਹਾਂ ਦੇ ਹੋਰ ਸਾਥੀਆਂ ਬਾਰੇ ਪੁੱਛਗਿੱਛ ਕਰ ਰਹੀ ਹੈ।
ਹਿੰਦੂਸਥਾਨ ਸਮਾਚਾਰ